ਰੂਪਨਗਰ, 22 ਨਵੰਬਰ 2021
ਨਗਰ ਕੌਂਸਲ ਰੂਪਨਗਰ ਨੇ ਉੱਤਰੀ ਭਾਰਤ ਦੀਆਂ 95 ਨਗਰ ਕੌਂਸਲਾਂ ਵਿੱਚੋਂ 50 ਹਜਾਰ ਤੋਂ ਲੈ ਕੇ ਇੱਕ ਲੱਖ ਜਾਂ ਵੱਧ ਆਬਾਦੀ ਵਾਲੀ ਸ੍ਰੇਣੀ ਵਿੱਚ 12ਵਾਂ ਰੈਂਕ ਹਾਸਲ ਕੀਤਾ ਹੈ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਗਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਹੀ ਰੂਪਨਗਰ ਵਿਖੇ ਸਫਾਈ ਪ੍ਰਬੰਧਾਂ ਵਿਚ ਸੁਧਾਰ ਹੋ ਸਕੀਆ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੇ ਕੋਰੋਨਾ ਮਹਾਮਾਰੀ ਵਿਚ ਵੀ ਤਨਦੇਹੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਹਿਰ ਨੂੰ ਸਾਫ-ਸੁਥਰਾ ਵਿਚ ਕੋਈ ਕਮੀ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਜ਼ਿਲਾ ਰੂਪਨਗਰ ਨੇ ਘਰ-ਘਰ ਜਾ ਕੇ ਕੂੜਾ-ਕਰਕਟ ਇਕੱਠਾ ਕਰਨ, ਠੋਸ ਰਹਿੰਦ-ਖੂੰਹਦ ਨੂੰ ਵੱਖੋ-ਵੱਖ ਕਰਨ, ਪਲਾਸਟਿਕ ਵੇਸਟ ਦੀ ਪ੍ਰੋਸੈਸਿੰਗ , ਕੂੜੇ ਦੇ ਭੰਡਾਰਾਂ ਨੂੰ ਹਟਾਉਣ, ਗਿੱਲੇ ਕੂੜੇ ਨੂੰ ਖਾਦ ਵਿੱਚ ਬਦਲਨਾ ਅਤੇ ਸ਼ਹਿਰੀ ਖੇਤਰਾਂ ਦੇ ਸਮੁੱਚੇ ਸੁੰਦਰੀਕਰਨ ਵਿੱਚ ਬਹੁਤ ਸ਼ਾਨਦਾਰ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਰੂਪਨਗਰ ਦੇ ਹੋਰ ਸੁੰਦਰੀਕਰਣ ਅਤੇ ਵਧਿਆ ਸਫਾਈ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਤਾਂ ਜੋ ਸਵੱਛ ਸਰਵੇਖਣ-2022 ਵਿਚ ਰੈਕਿੰਗ ਨੂੰ ਹੋਰ ਅੱਗੇ ਲੈਕੇ ਜਾ ਸਕੀਏ।