ਮਾਰਚ 2022 ਤੱਕ ਪੇਂਡੂ ਖੇਤਰਾਂ ਵਿੱਚ ਜਲ ਜੀਵਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਕਰਵਾਇਆ ਜਾਵੇਗਾ ਸਵੱਛ ਪਾਣੀ ਮੁਹੱਈਆ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ
ਮਾਰਚ 2022 ਤੱਕ ਪੇਂਡੂ ਖੇਤਰਾਂ ਵਿੱਚ ਜਲ ਜੀਵਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਕਰਵਾਇਆ ਜਾਵੇਗਾ ਸਵੱਛ ਪਾਣੀ ਮੁਹੱਈਆ-ਡਿਪਟੀ ਕਮਿਸ਼ਨਰ
ਸਰਪੰਚ ਬੀ:ਡੀ:ਪੀ:ਓ ਨਾਲ ਮਿਲ ਕੇ ਛੱਪੜਾਂ ਦੀ ਕਰਵਾਉਣ ਸਫਾਈ
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਬਦਲੀ ਜਾਵੇਗੀ ਪਿੰਡਾਂ ਦੀ ਨੁਹਾਰ

ਅੰਮ੍ਰਿਤਸਰ 1 ਅਕਤੂੁਬਰ 2021

ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਮਾਰਚ 2022 ਤੱਕ ਸਵੱਛ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸੇ ਹੀ ਟੀਚੇ ਤਹਿਤ ਜਿਲੇ੍ਹ ਦੇ 9 ਬਲਾਕਾਂ ਵਿੱਚ 75 ਫੀਸਦੀ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ ਅਤੇ ਆਉਂਦੇ 6 ਮਹੀਨਿਆਂ ਦੌਰਾਨ ਬਾਕੀ ਲੋਕਾਂ ਨੂੰ ਵੀ ਸਵੱਛ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ।

ਹੋਰ ਪੜ੍ਹੋ :-ਝੋਨੇ ਦੀ ਖਰੀਦ ਦੇ ਪ੍ਰਬੰਧ ਕਰਨ ਵਿਚ ਨਾਕਾਮੀ ’ਤੇ ਪਰਦਾ ਪਾਉਣ ਲਈ ਕਾਂਗਰਸ ਸਰਕਾਰ ਨੇ ਝੋਨੇ ਦੀ ਖਰੀਦ ਮੁਲਤਵੀ ਕਰਵਾਈ : ਸੁਖਬੀਰ ਸਿੰਘ ਬਾਦਲ

ਇਸ ਸਬੰਧੀ ਅੱਜ ਜਿਲੇ੍ਹ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਧਿਕਾਰੀਆਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਪੇਂਡੂ ਖੇਤਰਾਂ ਵਿੱਚ ਸਵੱਛ ਪਾਣੀ ਮੁਹੱਈਆ ਕਰਵਾਉਣ ਲਈ ਗ੍ਰਾਂਟ ਪ੍ਰਾਪਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਲੇ੍ਹ ਦੇ 9 ਬਲਾਕਾਂ ਦੇ 456 ਪਿੰਡਾਂ ਲਈ 15ਵੇਂ ਵਿੱਤ ਕਮਿਸ਼ਨ ਨੇ ਵੀ 18.5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸ੍ਰ ਖਹਿਰਾ ਨੇ ਦੱਸਿਆ ਕਿ ਬਲਾਕ ਵੇਰਕਾ ਦੇ 100 ਫੀਸਦੀ ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਬਾਕੀ ਬਲਾਕਾਂ ਵਿੱਚ ਵੀ ਜਲਦੀ ਹੀ ਇਸ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ।

ਸ੍ਰ ਖਹਿਰਾ ਨੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਤਹਿਤ ਆਪਣੇ ਪਿੰਡ ਨਾਲ ਸਬੰਧਤ ਬੀ:ਡੀ:ਪੀ:ਓ ਨਾਲ ਰਾਬਤਾ ਕਾਇਮ ਕਰਕੇ  ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਲੇਬਰ ਵੀ ਮਨਰੇਗਾ ਤਹਿਤ ਮੁਹੱਈਆ ਕਰਵਾਈ ਜਾਵੇਗੀ।  ਡਿਪਟੀ ਕਮਿਸ਼ਨਰ ਨੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੈਜਮੈਂਟ ਤਹਿਤ ਵੀ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸਮੂਹ ਬੀ:ਡੀ:ਪੀ:ਓਜ਼ ਨੂੰ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਰੱਖਣ। ਉਨਾਂ ਕਿਹਾ ਕਿ ਸਾਡੇ ਪਿੰਡਾਂ ਤੇ ਸ਼ਹਿਰਾਂ ਦੇ ਘਰਾਂ ਵਿਚ ਰੋਜ਼ਾਨਾ ਸਫਾਈ ਬੜੇ ਚਾਅ ਨਾਲ ਹੁੰਦੀ ਹੈਪਰ ਦੁੱਖ ਦੀ ਗੱਲ ਹੈ ਕਿ ਅਸੀਂ ਘਰਦੁਕਾਨਾਂ ਦਾ ਕੂੜਾ ਗਲੀਆਂ ਤੇ ਸੜਕਾਂ ਉਤੇ ਖਿਲਾਰ ਦਿੰਦੇ ਹਾਂ। ਜੇਕਰ ਇਸੇ ਕੂੜੇ ਨੂੰ ਸਹੀ ਢੰਗ ਨਾਲ ਕੂੜਾ ਪ੍ਰਬੰਧਨ ਦਾ ਹਿੱਸਾ ਬਣਾ ਲਿਆ ਜਾਵੇ ਤਾਂ ਸਾਡਾ ਚੌਗਿਰਦਾ ਸਵਰਗ ਬਣ ਜਾਵੇਗਾ ਅਤੇ ਸਾਡੀ ਕੁਦਰਤੀ ਸੋਮੋਜਿਸ ਵਿਚ ਧਰਤੀਨਦੀਆਂਨਾਲੇਨਹਿਰਾਂ ਸ਼ਾਮਿਲ ਹਨ ਦੂਸ਼ਿਤ ਹੋਣੋਂ ਬਚ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾਵੇਗਾ ਤਾਂ ਜੋ ਪਿੰਡਾਂ ਵਿੱਚ ਸਹਿਰ ਵਰਗੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਹੋ ਸਕਣ।

ਮੀਟਿੰਗ ਨੂ੍ਰੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੁੱਧਲ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜਲ ਜੀਵਨ ਮਿਸ਼ਨ ਤਹਿਤ ਪਿੰਡਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ 10 ਲੱਖ ਰੁਪਏ ਦੀ ਗ੍ਰਾਂਟ ਜਿਲ੍ਹਾ ਪੱਧਰ ਤੇ ਹੀ ਮੁਹੱਈਆ ਕਰਵਾ ਦਿੱਤੀ ਗਈ ਹੈ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਪ੍ਰਾਜੈਕਟਾਂ ਨੂੰ ਪੂਰਿਆਂ ਕੀਤਾ ਜਾ ਸਕੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਸ:ਈ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰ ਜੀ:ਐਸ:ਚਾਹਲ ਨੇ ਦੱਸਿਆ ਕਿ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚ ਸਵੱਛ ਪੀਣ ਵਾਲਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਗੰਦੇ ਪਾਣੀ ਦੀ ਨਿਕਾਸੀਥਾਪਰ ਮਾਡਲ ਅਨੁਸਾਰ ਪਿੰਡਾਂ ਦੀ ਸਫਾਈ ਆਦਿ ਹੋਰ ਕੰਮ ਵੀ ਤੇਜੀ ਨਾਲ ਚੱਲ ਰਹੇ ਹਨ।

ਇਸ  ਮੀਟਿੰਗ ਵਿੱਚ ਐਕਸੀਅਨ ਸ੍ਰੀ ਪੁਨੀਤ ਭਸੀਨਐਕਸੀਅਨ ਸਿਮਰ ਸਿੰਘਐਸ:ਡੀ:ਓ ਸ੍ਰੀ ਸੁਖਵਿੰਦਰ ਸਿੰਘਜਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਸਾਰੇ ਬਲਾਕਾਂ ਦੇ ਬੀ:ਡੀ:ਪੀ:ਓਜ਼ ਹਾਜਰ ਸਨ।

 

Spread the love