ਮੁੱਖ ਮੰਤਰੀ ਬੰਗਾ ਨੂੰ ਅੱਜ ਦੇਣਗੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਮੰਗਲਵਾਰ ਦੇ ਆਪਣੇ ਦੌਰੇ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਨਗੇ

ਬੰਗਾ, 22 ਨਵੰਬਰ 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੀ ਬੰਗਾ ਫੇਰੀ ਦੌਰਾਨ ਕਈ ਅਹਿਮ ਪ੍ਰੋਜੈਕਟਾਂ ਦਾ ਐਲਾਨ ਕਰਕੇ ਬੰਗਾ ਵਾਸੀਆਂ ਨੂੰ ਲਗਭਗ 100 ਕਰੋੜ ਰੁਪਏ ਦਾ ਤੋਹਫਾ ਦੇਣਗੇ।

ਹੋਰ ਪੜ੍ਹੋ :-ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਮਾਫੀਏ ਖਿਲਾਫ਼ ਜੰਗ ਦਾ ਐਲਾਨ, ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ, ਜਿਨ੍ਹਾਂ ਨੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਲੜੀਵਾਰ ਮੀਟਿੰਗਾਂ ਕੀਤੀਆਂ, ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਚੰਨੀ ਵੱਲੋਂ ਮੰਗਲਵਾਰ ਨੂੰ ਬੰਗਾ ਦੇ ਵਿਕਾਸ ਲਈ ਕਈ ਮਹੱਤਵਪੂਰਣ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਬੰਗਾ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਗੇ।

ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਮਿਆਰੀ ਸੇਵਾਵਾਂ ਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੋਣਗੇ।
ਇਸ ਦੌਰਾਨ ਮੁੱਖ ਮੰਤਰੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।  ਸ੍ਰੀ ਸਾਰੰਗਲ ਨੇ ਇਹ ਵੀ ਕਿਹਾ ਕਿ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਕਿਸੇ ਕਿਸਮ ਦੀ ਢਿੱਲਮੱਠ ਨਾ ਕੀਤੀ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਥਾਵਾਂ ਦਾ ਵੀ ਦੌਰਾ ਕੀਤਾ ਜਿੱਥੇ ਮੁੱਖ ਮੰਤਰੀ ਦੇ ਆਉਣ ਦੀ ਸੰਭਾਵਨਾ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

Spread the love