ਜਲੰਧਰ, 14 ਮਾਰਚ 2022
ਕਮਿਸ਼ਨਰ, ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਵਿਖੇ ਪੁਰਾਣੇ ਕੰਡਮ ਸਾਮਾਨ (ਕੁਰਸੀਆਂ, ਮੇਜ, ਅਲਮਾਰੀਆਂ, ਬਿਜਲਈ ਉਪਕਰਣਾਂ) ਦੀ ਨਿਲਾਮੀ 24 ਮਾਰਚ 2022 ਨੂੰ ਕਮਿਸ਼ਨਰ ਜਲੰਧਰ ਮੰਡਲ ਦੀ ਅਦਾਲਤ ਦੇ ਕਮਰੇ ਦੇ ਬਾਹਰ ਦੁਪਹਿਰ 3:00 ਵਜੇ ਕੀਤੀ ਜਾਵੇਗੀ।
ਹੋਰ ਪੜ੍ਹੋ :-ਚਮਰੋੜ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸਿਵਜੋਤ, ਨਿਮਰਤ ਖਹਿਰਾ ਅਤੇ ਪਾਰੀ ਪਨਡੀਰ ਨੇ ਅਪਣੇ ਸੂਰਾਂ ਨਾਲ ਕੀਤਾ ਲੋਕਾਂ ਦਾ ਮਨੋਰੰਜਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000 ਰੁਪਏ ਪੇਸ਼ਗੀ ਦਫ਼ਤਰ ਦੇ ਨਾਜ਼ਰ ਪਾਸ ਜਮ੍ਹਾ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਸ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਲਾਮੀ ਦੀਆਂ ਸ਼ਰਤਾਂ ਮੌਕੇ ’ਤੇ ਸੁਣਾਈਆਂ ਜਾਣਗੀਆਂ। ਜਿਸ ਵਿਅਕਤੀ ਦੇ ਨਾਮ ਆਖ਼ਰੀ ਬੋਲੀ ਹੋਵੇਗੀ, ਉਸ ਨੂੰ ਬੋਲੀ ਦੀ ਰਕਮ ਮੌਕੇ ’ਤੇ ਜਮ੍ਹਾ ਕਰਵਾਉਣੀ ਪਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਨਿਲਾਮੀ ਪੱਕੀ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਪਾਸ ਹੈ। ਉਨ੍ਹਾਂ ਦਾ ਇਸ ਬਾਰੇ ਜੋ ਫੈਸਲਾ ਹੋਵੇਗਾ, ਉਹ ਅੰਤਿਮ ਹੋਵੇਗਾ।