ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲ, ਨਾਨ-ਟੀਚਿੰਗ ਸਟਾਫ, ਗੱਡੀਆ ‘ਤੇ ਤਾਇਨਾਤ ਡਰਾਇਵਰਾਂ/ਕਡੰਕਟਰਾਂ ਦਾ ਪੂਰਾ ਵੇਰਵਾ
ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ‘ਚ ਤੁਰੰਤ ਦਰਜ ਕਰਾਵਾਉਣ
ਗੋਲਡ ਲੋਨ ਕੰਪਨੀਆਂ ਤੇ ਹੋਰ ਵਿੱਤੀ ਸੰਸਥਾਵਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਵੀ ਕੀਤੇ ਜਾਰੀ
ਲੁਧਿਆਣਾ, 13 ਅਪ੍ਰੈਲ 2022
ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ ਸ. ਵਰਿੰਦਰ ਸਿੰਘ ਬਰਾੜ ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ (ਐਕਟ ਨੰਬਰ-2 ਆਫ 1974) ਦੀ ਧਾਰ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਟਰੇਟ ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਪੇਂਡੂ ਖੇਤਰਾਂ ਵਿਚ ਸਿਹਤ ਸਹੁਲਤਾਂ ਦੀ ਸਮੀਖਿਆ ਲਈ ਬੈਠਕ
ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਦੇ ਨਿੱਜੀ ਸਕੂਲਾਂ ਦੇ ਮੁੱਖੀ, ਸਕੂਲਾਂ ਵਿੱਚ ਤਾਇਨਾਤ ਨਾਨ-ਟੀਚਿੰਗ ਸਟਾਫ ਅਤੇ ਗੱਡੀਆ ‘ਤੇ ਤਾਇਨਾਤ ਡਰਾਇਵਰ ਅਤੇ ਕਡੰਕਟਰ ਅਤੇ ਹੋਰ ਜੋ ਕਿਸੇ ਵੀ ਤਰਾਂ ਨਾਲ ਉਨ੍ਹਾਂ ਕੋਲ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਾਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਲੁਧਿਆਣਾ ਸ਼ਹਿਰ ਵਿੱਚ ਵੱਡੀ ਮਾਤਰਾ ਵਿੱਚ ਨਿੱਜੀ ਸਕੂਲ ਖੋਲੇ ਹੋਏ ਹਨ, ਜਿਨ੍ਹਾ ਵੱਲੋਂ ਬੱਚਿਆਂ ਨੂੰ ਘਰਾਂ ਤੋਂ ਲੈ ਕੇ ਆਉਣ ਅਤੇ ਵਾਪਸ ਘਰ ਛੱਡਣ ਲਈ ਨਿੱਜੀ ਸਕੂਲ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਬੱਸਾਂ ਤੇ ਵੱਖ-ਵੱਖ ਜ਼ਿਲ੍ਹਿਆਂ ਅਤੇ ਗੈਰ ਸਟੇਟ ਨਾਲ ਸਬੰਧਤ ਡਰਾਈਵਰ, ਕੰਡਕਟਰ ਰੱਖੇ ਹੋਏ ਹਨ। ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਲਈ ਨਾਨ-ਟੀਚਿੰਗ ਸਟਾਫ ਸਕੂਲਾਂ ਵਿੱਚ ਰੱਖਿਆ ਹੋਇਆ ਹੈ, ਜੋ ਗੈਰ-ਜਿਲ੍ਹਾ ਅਤੇ ਗੈਰ-ਸਟੇਟ ਨਾਲ ਸਬੰਧਤ ਹਨ। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਨਾਲ-ਟੀਚਿੰਗ ਸਟਾਫ ਅਤੇ ਸਕੂਲਾਂ ਦੀਆਂ ਨਿੱਜੀ ਬੱਸਾਂ ਤੇ ਤਾਇਨਾਤ ਡਰਾਈਵਰ ਅਤੇ ਕੰਡਕਟਰ ਦੀ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਪਬਲਿਕ ਹਿੱਤ ਵਿੱਚ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੇ ਪਿਛੋਕੜ ਬਾਰੇ ਜਾਣਿਆ ਜਾ ਸਕੇ।
ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ ਵਿੱਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ ਵਿੱਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ। ਇਨ੍ਹਾਂ ਸੈਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦਾ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ। ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ। ਡੀ.ਸੀ.ਪੀ. ਬਰਾੜ ਵੱਲੋ ਆਪਣੇ ਹੁਕਮਾਂ ਵਿੱਚ ਵੱਖ-ਵੱਖ ਸਥਾਨਾਂ ‘ਤੇ ਬਰਾਂਚਾਂ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇ-ਨਾਈਟ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਡੀ.ਵੀ.ਆਰ/ਐਨ.ਵੀ.ਆਰ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ਼ ਸਹੂਲਤਾਂ ਹੋਣ।
ਇਸ ਤੋਂ ਇਲਾਵਾ, ਉਨ੍ਹਾਂ ਮੁੱਖ ਦਫਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ ‘ਤੇ ਅਲਾਰਮ ਲਗਾਉਣ ਲਈ ਵੀ ਕਿਹਾ ਜਿਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) ‘ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਤ ਐਸ.ਐਚ.ਓ, ਏ.ਸੀ.ਪੀ., ਏ.ਡੀ.ਸੀ.ਪੀ. ਜੁਆਇੰਟ ਸੀ.ਪੀ. ਅਤੇ ਸੀ.ਪੀ. ਨੂੰ ਭੇਜੇ ਜਾ ਸਕਣ।
ਇਸ ਤੋਂ ਇਲਾਵਾ, ਅਲਾਰਮ ਨੂੰ ਇੱਕ ਬੀ.ਐਸ.ਐਨ.ਐਲ. ਲੈਂਡਲਾਈਨ ਫੋਨ ਨਾਲ ਸ਼ਾਖ਼ਾ ਵਿੱਚ ਇੱਕ ਆਟੋਡਾਇਲਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਲਾਰਮ ਬੰਦਾ ਹੋ ਜਾਂਦਾ ਹੈ, ਇਕ ਟੈਲੀਪ੍ਰੋੰਪਟਰ ਆਪਣੇ ਆਪ ਪੁਲਿਸ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933 ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਰਾਹੀਂ ਬ੍ਰਾਂਚ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਿਤ ਕਰੇ।
ਇਸ ਤੋਂ ਇਲਾਵਾ, ਅਲਾਰਮ ਨੂੰ ਇੱਕ ਬੀ.ਐਸ.ਐਨ.ਐਲ. ਲੈਂਡਲਾਈਨ ਫੋਨ ਨਾਲ ਸ਼ਾਖ਼ਾ ਵਿੱਚ ਇੱਕ ਆਟੋਡਾਇਲਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਲਾਰਮ ਬੰਦਾ ਹੋ ਜਾਂਦਾ ਹੈ, ਇਕ ਟੈਲੀਪ੍ਰੋੰਪਟਰ ਆਪਣੇ ਆਪ ਪੁਲਿਸ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933 ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਰਾਹੀਂ ਬ੍ਰਾਂਚ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਿਤ ਕਰੇ।
ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਨੇ ਇਹ ਵੀ ਕਿਹਾ ਕਿ ਸਿਸਟਮ ਉੱਚੀ ਅਵਾਜ਼ ਵਿੱਚ ਅਲਾਰਮ/ਹੂਟਰ ਦੇਣ ਦੇ ਯੋਗ ਹੋਣਾ ਚਾਹੀਦਾ ਹੈ ਜੋ 100 ਮੀਟਰ ਤੱਕ ਆਸ-ਪਾਸ ਦੇ ਇਲਾਕੇ ਵਿੱਚ ਸੁਣਨਾ ਚਾਹੀਦਾ ਹੈ ਜੋਕਿ ਵਾਲਟ/ਸਟਰੋਂਗ ਰੂਮ/ਕਰੰਸੀ ਚੈਸਟ ਨੂੰ ਜ਼ੋਰਦਾਰ ਢੰਗ ਨਾਲ ਖੋਲਣ ਜਾਂ ਕੋਈ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿੱਚ ਆਪਣੇ ਆਪ ਵੱਜਣ ਲੱਗ ਜਾਵੇ।
ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮ ਲਾਜ਼ਮੀ ਤੌਰ ‘ਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਹੋਰ ਡਿਊਟੀ ਲਈ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ, ਪ੍ਰਬੰਧਨ ਨੂੰ ਲਾਜ਼ਮੀ ਤੌਰ ‘ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੱਖ ਪ੍ਰਵੇਸ਼ ਦੁਆਰ ‘ਤੇ ਸ਼ਟਰ ਗੇਟ/ਕੈਂਚੀ ਗੇਟ/ਸਟੀਲ ਬੈਰੀਕੇਡਾਂ ਦੇ ਨਾਲ-ਨਾਲ ਚੇਨ ਅਤੇ ਲਾਕਿੰਗ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੁਲਿਸ ਕੰਟਰੋਲ ਰੂਮ ਦੇ ਮਹੱਤਵਪੂਰਨ ਫ਼ੋਨ ਨੰਬਰ 112, ਸਥਾਨਕ ਐਸ.ਐਚ.ਓ, ਏ.ਸੀ.ਪੀ. ਅਤੇ ਏ.ਡੀ.ਸੀ.ਪੀ. ਦੇ ਨੰਬਰਾਂ ਨੂੰ ਬਰਾਂਚਾਂ ਵਿੱਚ ਪ੍ਰਦਰਸ਼ਤ ਕੀਤਾ ਜਾਣਾ ਚਾਹੀਦਾ ਹੈ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।
ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।