ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 26 ਮਾਰਚ 2022

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਉਂਦਾ ਹਾਂ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰ੍ਹਾਂ ਨਾਲ ਢੋਆ-ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਘਰਾਂ ਵਿੱਚ ਗਊਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਕੋਲੋ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਹੋਰ ਪੜ੍ਹੋ :-ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਨੇੜੇ ਸਿੱਧਵਾਂ ਕਨਾਲ ਨਹਿਰ ਦੁੱਗਰੀ ਰੋਡ ਕਿਨਾਰੇ ਸਥਿਤ ਸਟੈਟਿਕ ਕੰਪੈਕਟਰ ਦਾ ਕੀਤਾ ਦੌਰਾ

ਇਹ ਹੁਕਮ ਮਿਤੀ 24 ਮਈ 2022 ਤੱਕ ਜ਼ਿਲ੍ਹੇ ਭਰ ਵਿੱਚ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Spread the love