ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ’ਚੋਂ ਮੋਹਰੀ: ਸਿਵਲ ਸਰਜਨ

JASBIR SINGH AULAKH
4 ਦਸੰਬਰ ਤੱਕ ਮਨਾਇਆ ਜਾਵੇਗਾ ਪੁਰਸ਼ ਨਸਬੰਦੀ ਪੰਦਰਵਾੜਾ: ਸਿਵਲ ਸਰਜਨ
ਅਕਤੂਬਰ ’ਚ ਬਾਕੀ ਜ਼ਿਲਾ ਹਸਪਤਾਲਾਂ ਦੇ ਮੁਕਾਬਲੇ ਸਭ ਤੋਂ ਵੱਧ 699 ਮਰੀਜ਼ਾਂ ਦਾ 5 ਕਰੋੜ 40 ਲੱਖ ਦਾ ਮੁਫਤ ਇਲਾਜ
ਪੂਰੇ ਜ਼ਿਲਾ ਬਰਨਾਲਾ ਵਿਚ ਅਕਤੂਬਰ ’ਚ 1145 ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ

ਬਰਨਾਲਾ, 10 ਨਵੰਬਰ 2021

ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ’ਚ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਉਪਰਾਲਿਆਂ ਸਦਕਾ ਆਯੂਸ਼ਮਾਨ  ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਬਰਨਾਲਾ ਸੂਬੇ ਦੇ ਬਾਕੀ ਸਿਵਲ ਹਸਪਤਾਲਾਂ ਤੋਂ ਮੋਹਰੀ ਹੈ।

ਹੋਰ ਪੜ੍ਹੋ :-ਭਾਰਤ ਭੂਸ਼ਣ ਆਸ਼ੂ ਦੇ ਨਿਰਦੇਸ਼ਾਂ ’ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਝੋਨੇ ਦੀ ਜਾਅਲੀ ਖ਼ਰੀਦ ਵਿਰੁੱਧ ਸਖ਼ਤੀ ਵਧਾਈ

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਅਕਤੂਬਰ 2021 ਵਿੱਚ ਸਿਵਲ ਹਸਪਤਾਲ ਬਰਨਾਲਾ ’ਚ 699 ਮਰੀਜ਼ਾਂ ਦਾ 5 ਕਰੋੜ 40 ਲੱਖ ਦਾ ਸਕੀਮ ਤਹਿਤ ਬਿਲਕੁਲ ਮੁਫਤ ਇਲਾਜ ਕੀਤਾ ਹੈ, ਜਿਸ ਨਾਲ ਸਿਵਲ ਹਸਪਤਾਲ ਪੰਜਾਬ ਦੇ ਜ਼ਿਲਾ ਹਸਪਤਾਲਾਂ ਵਿੱਚੋਂ ਪਹਿਲੇ ਨੰਬਰ ’ਤੇ ਰਿਹਾ, ਜਦੋਂ ਕਿ ਸਬ ਡਿਵੀਜ਼ਨਲ ਹਸਪਤਾਲ ਤਪਾ ’ਚ 211 ਮਰੀਜ਼ਾਂ ਦਾ 1 ਕਰੋੜ 12 ਲੱਖ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ ਜੋ ਕਿ ਪੰਜਾਬ ਦੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚੋਂ ਤੀਜੇ ਨੰਬਰ ’ਤੇ ਰਿਹਾ। ਡਾ. ਔਲਖ ਨੇ ਦੱਸਿਆ ਕਿ ਯੋਜਨਾ ਤਹਿਤ ਅਕਤੂਬਰ ਵਿੱਚ ਪੂਰੇ ਜ਼ਿਲਾ ਬਰਨਾਲਾ ਦੇ ਸਰਕਾਰੀ ਹਸਪਤਾਲਾਂ ’ਚ 1145 ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ, ਜਿਸ ਨਾਲ ਜ਼ਿਲਾ ਬਰਨਾਲਾ, ਮੈਡੀਕਲ ਕਾਲਜਾਂ ਵਾਲੇ ਜ਼ਿਲੇ ਪਟਿਆਲਾ, ਫਰੀਦਕੋਟ ਤੇ ਵੱਡੇ ਜ਼ਿਲੇ ਹੁਸ਼ਿਆਪੁਰ ਨੂੰ ਛੱਡ ਕੇ ਬਾਕੀ ਜ਼ਿਲਿਆਂ ਤੋਂ ਮੋਹਰੀ ਹੈ।

ਉਨਾਂ ਦੱਸਿਆ ਕਿ ਅਕਤੂਬਰ ਸੀ.ਐਚ.ਸੀ ਹਸਪਤਾਲ ਧਨੌਲਾ ਦੁਆਰਾ 104 ਮਰੀਜ਼ਾਂ ਦਾ, ਸੀ.ਐਚ.ਸੀ ਚੰਨਵਾਲ ਅਤੇ ਭਦੌੜ ਦੁਆਰਾ 48-48 ਮਰੀਜ਼ਾਂ ਦਾ, ਸੀਐਚਸੀ ਮਹਿਲ ਕਲਾਂ ਦੁਆਰਾ 36 ਮਰੀਜ਼ਾਂ ਦਾ ਸਕੀਮ ਤਹਿਤ ਬਿਲਕੁਲ ਮੁਫਤ ਇਲਾਜ ਕੀਤਾ ਗਿਆ।

ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫਸਰ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫਤ ਇਲਾਜ ਕਰਵਾ ਸਕਦਾ ਹੈ। ਸਿਹਤ ਵਿਭਾਗ ਦੁਆਰਾ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਸੂਚਨਾ ਅਤੇ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਅਤੇ ਸਕੀਮ ਦੇ ਜ਼ਿਲਾ ਕੋਆਰਡੀਨੇਟਰ ਸੰਦੀਪ ਸਿੰਘ ਨੇ ਦੱਸਿਆ ਕਿ ਆਧਾਰ ਕਾਰਡ, ਰਾਸ਼ਨ ਕਾਰਡ ਜਾ ਲਾਭਪਾਤਰੀ ਕਾਰਡ ਆਦਿ ਲੈ ਕੇ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਸਕੀਮ ਦਾ ਕਾਰਡ ਬਣਵਾਇਆ ਜਾ ਸਕਦਾ ਹੈ।

Spread the love