ਰੂਪਨਗਰ 18 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਵਿੱਚ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਚੋਣਾਂ ਨਾਲ ਸਬੰਧਿਤ ਕਿਸੇ ਵੀ ਕੰਮ ਨੂੰ ਬੱਚਿਆਂ ਤੋਂ ਕਰਵਾਉਣ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੋਰ ਪੜ੍ਹੋ :-ਭਾਸ਼ਾ ਵਿਭਾਗ ਪੰਜਾਬ ਵੱਲੋਂ ਕੈਨੇਡਾ ਵੱਸਦੇ ਸ਼ਾਇਰ ਕਵਿੰਦਰ ਚਾਂਦ ਨਾਲ ਰੂ-ਬੁ-ਰੂ ਸਮਾਗਮ ਰਚਾਇਆ
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਤਾ ਜੋ ਬੱਚਿਆਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।