ਪਿੰਡ ਸਾਨੀਪੁਰ ਦੇ ਕਾਂਗਰਸੀ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ
ਫਤਹਿਗੜ੍ਹ ਸਾਹਿਬ 4 ਫ਼ਰਵਰੀ 2022
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਸਾਨੀਪੁਰ ਦੇ ਕਾਂਗਰਸੀ ਵੱਡੀ ਗਿਣਤੀ ਵਿਚ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ।
ਹੋਰ ਪੜ੍ਹੋ :-ਰੂਪਨਗਰ ਵਿਚ 5 ਫਰਵਰੀ ਸ਼ਨੀਵਾਰ ਨੂੰ 9 ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ: ਗੁਰਵਿੰਦਰ ਜੌਹਲ
ਇਸ ਮੌਕੇ ਤੇ ਪਿੰਡ ਸਾਨੀਪੁਰ ਤੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪੀਰ ਮੁਹੰਮਦ, ਮਲਕੀਤ ਸਿੰਘ, ਮਿਹਰ ਸਿੰਘ ਸਾਨੀਪੁਰ, ਸੁਦਾਗਰ ਮੁਹੰਮਦ ਸਾਨੀਪੁਰ, ਗੁਰਪ੍ਰੀਤ ਸਿੰਘ ਸਾਨੀਪੁਰ, ਤਰਸੇਮ ਸਿੰਘ ਸਾਨੀਪੁਰ, ਕਰਮਜੀਤ ਸਿੰਘ, ਬਿੱਟੂ ਗਿੱਲ, ਰਵੀ ਗਿੱਲ, ਗੁਰਿੰਦਰ ਸਿੰਘ ਲਾਡੀ ਆਦਿ ਦਾ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ ।
ਇਸ ਮੌਕੇ ਬੋਲਦਿਆਂ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਅੱਜ ਹਲਕੇ ਵਿੱਚੋਂ ਬੁਰੀ ਤਰ੍ਹਾਂ ਪਛੜ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਾਂਗਰਸ ਪਾਰਟੀ ਨੂੰ ਜਨਤਾ ਵਿੱਚ ਵਿਚਰਨ ਲਈ ਕੋਈ ਮੁੱਦਾ ਨਹੀਂ ਰਿਹਾ, ਇਸ ਕਰਕੇ ਅੱਜ ਕਾਂਗਰਸ ਆਗੂਆਂ ਨੂੰ ਨਿਰਾਸਤਾ ਦੇਖਣ ਨੂੰ ਮਿਲ ਰਹੀ ਹੈ । ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਬਣ ਰਹੀ ਹੈ ਅਤੇ ਸੱਤਾ ਵਿੱਚ ਆਉਂਦਿਆਂ ਹੀ ਜੋ ਕਾਂਗਰਸ ਪਾਰਟੀ ਵੱਲੋਂ ਵਧੀਕੀਆਂ ਕਰਦੇ ਹੋਏ ਸਕੀਮਾਂ ਬੰਦ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਵੱਲੋਂ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਬਹਾਦਰ ਸਿੰਘ ਖੋਜੇਮਾਜਰਾ, ਨਰਿੰਦਰ ਸਿੰਘ ਰਸੀਦਪੁਰਾ, ਗੁਰਜੀਤ ਸਿੰਘ ਰੰਧਾਵਾ ਸਾਨੀਪੁਰ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।
ਜਥੇਦਾਰ ਜਗਦੀਪ ਸਿੰਘ ਚੀਮਾ ਪਾਰਟੀ ਦਫਤਰ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ।