ਹਲਕਾ ਲੁਧਿਆਣਾ ਪੂਰਬੀ ਵਿਧਾਇਕ ਭੋਲਾ ਵੱਲੋਂ ਅੰਬਰ ਗਾਰਡਨ ਇਲਾਕੇ ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

_MLA Daljit Singh Grewal Bhola
 ਹਲਕਾ ਲੁਧਿਆਣਾ ਪੂਰਬੀ ਵਿਧਾਇਕ ਭੋਲਾ ਵੱਲੋਂ ਅੰਬਰ ਗਾਰਡਨ ਇਲਾਕੇ 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਕਿਹਾ! 47 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨਾਲ ਵਸਨੀਕਾਂ ਨੂੰ ਮਿਲੇਗੀ ਰਾਹਤ
ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ‘ਤੇ ਦਿੱਤਾ ਜ਼ੋਰ
ਇਲਾਕਾ ਵਾਸੀਆਂ ਨੂੰ ਦਿੱਤਾ ਭਰੋਸਾ, ਪ੍ਰੋਜੈਕਟ ਤੈਅ ਸਮੇਂ ‘ਚ ਹੋਵੇਗਾ ਮੁਕੰਮਲ
ਸਾਰੇ ਵਿਕਾਸ ਕਾਰਜ਼ ਨਿਗਰਾਨੀ ਹੇਠ ਹਨ – ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ

ਲੁਧਿਆਣਾ 15 ਅਪੈਲ 2022

ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ  ਅੱਜ ਸਥਾਨਕ ਹਲਕਾ ਪੂਰਬੀ ਵਿੱਚ ਪੈਂਦੇਂ ਚੰਡੀਗੜ੍ਹ ਰੋੜ ਤੇ ਅੰਬਰ ਗਾਰਡਨ ਰੋਡ ‘ਤੇ ਕਰੀਬ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਤੇ ਸ. ਹਰਦੀਪ ਸਿੰਘ ਮੁੂੰਡੀਆਂ ਵੀ ਮੌਜੂਦ ਸਨ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਸਟੇਡੀਅਮ ਜਾ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਵਿਧਾਇਕ ਸ.ਦਲਜੀਤ ਸਿੰਘ ਗਰੇਵਾਲ ਭੋਲਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਇਸ ਵੇਲੇ ਵੱਖ-ਵੱਖ ਵਿਕਾਸ ਕਾਰਜ਼ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਅੰਬਰ ਗਾਰਡਨ ਵਾਲੀ ਸੜ੍ਹਕ ਦੀ ਉਸਾਰੀ ਹਲਕੇ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 47 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਦੇ ਮੁਕੰਮਲ ਹੋਣ ‘ਤੇ ਸ਼ਹਿਰ ਵਾਸੀਆਂ ਲਈ ਆਵਾਜਾਈ ਸੁਖਾਂਵੀ ਹੋ ਜਾਵੇਗੀ।

ਵਿਧਾਇਕ ਸ. ਭੋਲਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਉਹ ਰੋਜ਼ਾਨਾ ਨਿੱਜੀ ਤੌਰ ‘ਤੇ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ। ਉਨ੍ਹਾਂ ਵਸਨੀਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਇਸ ਪ੍ਰੋਜੈਕਟ ਲਈ ਉੱਤਮ ਕੁਆਲਟੀ ਦੀ ਸਮੱਗਰੀ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਫੰਡਾਂ ਦਾ ਇੱਕ-ਇੱਕ ਪੈਸਾ ਵਿਅਰਥ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਕਰਕੇ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਹੁਣ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਢਾਂਚੇ ਦੇ ਅਪਗ੍ਰੇਡਿੰਗ, ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਅਤੇ ਲੋਕਾਂ ਲਈ ਮੁੱਢਲੀਆਂ ਸਹੂਲਤਾਂ ਦੀ ਵਿਵਸਥਾ ਦੁਆਰਾ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰੀਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਭੋਲਾ, ਲਖਵਿੰਦਰ ਲੱਖਾ, ਚੰਦਰ ਭਾਰਦਵਾਜ, ਵਿਨੋਦ ਜਾਗੜਾ, ਅਰਵਿੰਦ ਕੁਮਾਰ, ਰਜਿੰਦਰ ਸਿੰਘ, ਮਨਜੀਤ ਸਿੰਘ, ਰਜੇਸ ਵਰਮਾ, ਦੀਪਾ ਚਾਹਲ, ਅਮਰਜੀਤ ਸਿੰਘ, ਰਮੇਸ਼ ਕੁਮਾਰ ਪਿੰਕਾ ਤੋਂ ਇਲਾਵਾ ਇਲਾਕਾ ਨਿਵਾਸੀ ਨਿਵਾਸੀ ਵੀ ਮੌਜੂਦ ਸਨ।