ਵੋਟ ਹਰ ਨਾਗਰਿਕ ਦਾ ਸਵਿਧਾਨਿਕ ਹੱਕ-ਡਾ.ਪ੍ਰਭਜੋਤ ਕੌਰ

VOTER
ਵੋਟ ਹਰ ਨਾਗਰਿਕ ਦਾ ਸਵਿਧਾਨਿਕ ਹੱਕ-ਡਾ.ਪ੍ਰਭਜੋਤ ਕੌਰ

ਅੰਮ੍ਰਿਤਸਰ 28 ਨਵੰਬਰ 2021

ਜਿਲ੍ਹਾ ਸਵੀਪ ਟੀਮ ਮੈਂਬਰ-ਕਮ-ਜਿਲ੍ਹਾ ਲਾਇਬ੍ਰੇਰੀਅਨ ਡਾ.ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ ਅਤੇ ਸਫ਼ਲ ਲੋਕਤੰਤਰ ਇਸਦੀ ਸੱਭ ਤੋਂ ਵੱਡੀ ਉਦਾਹਰਨ ਹੈ। ਲੋਕਤਾਂਤਰਿਕ ਪ੍ਰਕਿਰਿਆ ਵਿੱਚ ਵੋਟ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ ਅਤੇ ਸਮੇਂ ਆਉਣ ਤੇ ਹਰ ਦੇਸ਼ਵਾਸੀ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ.ਪ੍ਰਭਜੋਤ ਕੌਰ ਨੇ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਜਗਤ ਜੋਤੀ ਸਕੂਲ਼ ਅਤੇ ਦਿੱਲੀ ਪਬਲਿਕ ਸਕੂਲ਼ ਦੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਗਟ ਕੀਤੇ।

ਹੋਰ ਪੜ੍ਹੋ :-ਸਰੇਆਮ ਅੰਧੇਰ-ਗਰਦੀ ਹੈ ਨਸਾ ਤਸਕਰੀ ਮਾਮਲੇ ਵਿੱਚ ਇੱਕ ਹੋਰ ਜਾਂਚ ਪੈਨਲ ਬਣਾਉਣਾ-ਭਗਵੰਤ ਮਾਨ

 ਉਹਨਾਂ ਕਿਹਾ ਕਿ ਵੋਟ  ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਵੱਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਸੂਚਨਾ ਤਕਨੀਕ ਦੇ ਇਸ ਯੁਗ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਬਹੁਤ ਹੀ ਲਾਹੇਵੰਦ ਨੈਸ਼ਨਲ ਵੋਟਰ ਸਰਵਿਸ ਪੋਰਟਲ (www.nvsp.inਅਤੇ ਵੋਟਰ ਹੈਲਪਲਾਈਨ ਐਪ (VO“5R 85LPL9N5 1PP) ਬਣਾਈ ਗਈ ਹੈ।

ਜਿਸ ਦੀ ਵਰਤੋਂ ਕਰਕੇ ਘਰ ਬੈਠੇ ਹੀ ਵੋਟ ਬਣਵਾਈ ਅਤੇ ਕਟਵਾਈ ਜਾ ਸਕਦੀ ਹੈ,ਨਾਲ ਹੀ ਵੋਟਰ ਕਾਰਡ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ। ਜਿਲ੍ਹਾ ਲਾਇਬ੍ਰੇਰੀ ਵਿਖੇ ਕਰਵਾਏ ਗਏ ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਲਈ ਇੱਕ ਕੁਵਿਜ਼ ਵੀ ਆਯੋਜਿਤ ਕੀਤਾ ਗਿਆ,ਜਿਸ ਵਿੱਚ ਵਿਦਿਆਰਥੀਆਂ ਵਲੋਂ ਬਹੁਤ ਦਿਲਚਸਪੀ ਨਾਲ ਭਾਗ ਲਿਆ ਗਿਆ। 

Spread the love