ਸਿਹਤ ਅਮਲੇ ਤੇ ਫਰੰਟ ਲਾਈਨ ਵਰਕਰਾਂ ਨੂੰ ਬੂਸਟਰ ਡੋਜ਼ ਲੱਗਣੀ ਸ਼ੁਰੂ
ਬਰਨਾਲਾ, 10 ਜਨਵਰੀ 2022
ਸਿਹਤ ਵਿਭਾਗ ਬਰਨਾਲਾ ਵੱਲੋਂ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਠੱਲ ਪਾਉਣ ਲਈ ਟੀਕਾਕਰਨ ਅਤੇ ਸੈਂਪਲਿੰਗ ਵਿੱਚ ਤੇਜ਼ੀ ਲਿਆਂਦੀ ਗਈ ਹੈ।
ਹੋਰ ਪੜ੍ਹੋ :-ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ: ਵਧੀਕ ਜ਼ਿਲਾ ਚੋਣ ਅਫਸਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 3 ਜਨਵਰੀ ਤੋਂ 15 ਤੋਂ 18 ਸਾਲ ਉਮਰ ਵਰਗ ਦੇ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ ਅਤੇ ਅੱਜ ਤੋਂ ਸਿਹਤ ਤੇ ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤਾਂ ਦੇ ਤੀਜੀ ਖੁਰਾਕ ਭਾਵ ਬੂਸਟਰ ਡੋਜ਼) (ਦੂਜੀ ਕੋਰੋਨਾ ਵੈਕਸੀਨ ਤੋਂ 9 ਮਹੀਨੇ ਬਾਅਦ) ਲਗਾਉਣੀ ਸ਼ੁਰੂ ਕੀਤੀ ਗਈ ਹੈ।
ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ਸਿਹਤ ਕੇਂਦਰਾਂ ’ਚ ਅਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਲਾਭਪਾਤਰੀ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਹੁਣ ਤੱਕ ਜ਼ਿਲਾ ਬਰਨਾਲਾ ’ਚ 3 ਲੱਖ 65 ਹਜ਼ਾਰ ਨੂੰ ਪਹਿਲੀ ਅਤੇ 1 ਲੱਖ 77 ਹਜ਼ਾਰ ਨੂੰ ਦੂਜੀ ਤੇ ਕੁੱਲ 5 ਲੱਖ 42 ਹਜ਼ਾਰ ਖੁਰਾਕਾਂ ਵੈਕਸੀਨ ਲਗਾਈ ਜਾ ਚੁੱਕੀ ਹੈ।
ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਾਅ ਲਈ ਸਮੇਂ ਸਮੇਂ ’ਤੇ ਜਾਰੀ ਸਾਵਧਾਨੀਆਂ ਅਤੇ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਈਸ਼ਾ ਗੁਪਤਾ, ਮਨਜੀਤ ਕੌਰ ਤੇ ਕਿਰਨਦੀਪ ਕੌਰ ਏ ਐਨ ਐਮ, ਗੁਰਦੀਪ ਸਿੰਘ (ਟੀਕਾਕਰਨ ਵਿੰਗ) ਹਾਜ਼ਰ ਸਨ।