ਅੱਜ 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ISHA KALEYA
ਆਂਗਣਵਾੜੀਆਂ ਲਈ 450 ਸਬਜੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ
1 Cured, 1 Positive , 0 Death
Kharar-1
Total Positive Count – 68818
Total Cured – 67721
Total Active – 29
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 30 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68818 ਮਿਲੇ ਹਨ ਜਿਨ੍ਹਾਂ ਵਿੱਚੋਂ 67721 ਮਰੀਜ਼ ਠੀਕ ਹੋ ਗਏ ਅਤੇ 29 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਵਿਸ਼ੇਸ਼ ਰਾਹਤ ਕੈਂਪਾਂ ਦੌਰਾਨ 155 ਸ਼ਿਕਾਇਤਾਂ ਅਤੇ ਰਾਜ਼ੀਨਾਮਾ ਯੋਗ ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦਾ 1 ਮਰੀਜ਼ ਠੀਕ ਹੋਇਆ ਹੈ ਅਤੇ 1 ਨਵਾ ਪਾਜੇਟਿਵ ਕੇਸ ਸਾਹਮਣੇ ਆਇਆ ਹੈ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।