ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਹਰਭਜਨ ਸਿੰਘ

ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਹਰਭਜਨ ਸਿੰਘ
ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਹਰਭਜਨ ਸਿੰਘ
ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਕਰਮਚਾਰੀ ਸਰਕਾਰ ਦਾ ਸਾਥ ਦੇਣ
ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਪਹੁੰਚ ਕੇ ਲਿਆ ਅਸ਼ੀਰਵਾਦ

ਅੰਮ੍ਰਿਤਸਰ, 24 ਮਾਰਚ 2022

ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜਿਲ੍ਹੇ ਵਿਚ ਪੁੱਜੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫਤਰ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਕੱਲ ਸਰਦਾਰ ਭਗਤ ਸਿੰਘ ਹੁਰਾਂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਇਸ ਕੋਹੜ ਨੂੰ ਖਤਮ ਕਰਨ ਦੀ ਰਸਮੀ ਸ਼ੁਰੂਆਤ ਵੱਟਸਐਪ ਨੰਬਰ ਸ਼ੁਰੂ ਕਰਕੇ ਕਰ ਦਿੱਤੀ ਹੈਜਿਸ ਨੂੰ ਅੰਜ਼ਾਮ ਤੱਕ ਪਹੁੰਚਾਉਣਾ ਤੁਹਾਡਾ ਸਾਰਿਆਂ ਦਾ ਫਰਜ਼ ਹੈ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਫੋਨ ਨੰਬਰ 9501200200 ਉਤੇ ਦੇਣਤਾਂ ਜੋ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ।

ਹੋਰ ਪੜ੍ਹੋ :-ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 ਸ. ਹਰਭਜਨ ਸਿੰਘ ਨੇ ਕਿਹਾ ਕਿ ਮੈਂ ਖ਼ੁਦ ਸਰਕਾਰੀ ਵਿਭਾਗ ਵਿਚ  ਸੇਵਾ ਕਰਦਾ ਰਿਹਾ ਹਾਂਜਿਸ ਕਾਰਨ ਮੈਨੂੰ ਤੁਹਾਡੀਆਂ ਲੋੋੜਾਂਸਮੱਸਿਆਵਾਂ ਦਾ ਵੀ ਬਾਖੂਬੀ ਪਤਾ ਹੈਇਸ ਲਈ ਮੇਰੇ ਵੱਲੋਂ ਤੁਹਾਡੇ ਉਤੇ ਕੋਈ ਦਬਾਅ ਨਹੀਂ ਰਹੇਗਾ ਅਤੇ ਤਹਾਨੂੰ ਕਾਨੂੰਨ ਅਨੁਸਾਰ ਕੰਮ ਕਰਨ ਦੀ ਅਜ਼ਾਦੀ ਰਹੇਗੀ। ਉਨਾਂ ਕਿਹਾ ਕਿ ਜਿਸ ਤਰਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦਿੱਤਾ ਹੈਉਸ ਨਾਲ ਲੋਕਾਂ ਦੀਆਂ ਆਸਾਂ ਵੀ ਬਹੁਤ ਵੱਧ ਗਈਆਂ ਹਨਜੋ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਬਿਨਾਂ ਪੂਰੀਆਂ ਨਹੀਂ ਹੋ ਸਕਦੀਆਂ। ਉਨਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖੋ ਕਿ ਸਰਕਾਰੀ ਦਫਤਰਾਂ ਵਿਚ ਲੋਕਾਂ ਦੀ ਖੱਜਲ-ਖੁਆਰੀ ਨਾ ਹੋਵੇਲੋਕਾਂ ਦੇ ਬੈਠਣ ਤੇ ਪੀਣ ਲਈ ਪਾਣੀ ਆਦਿ ਦੇ ਪ੍ਰਬੰਧ ਹੋਣ। ਇਸ ਤੋਂ ਇਲਾਵਾ ਦਫਤਰ ਵਿਚ ਕੋਈ ਵੀ ਕੰਮ ਲੰਮਾ ਸਮਾਂ ਲਟਕਣ ਨਾ ਬਲਕਿ ਉਨਾਂ ਦਾ ਨਾਲੋ-ਨਾਲ ਹੱਲ ਕਰਦੇ ਰਹੋ। ਉਨਾਂ ਖੁਰਾਕ ਸਪਲਾਈ ਵਿਭਾਗ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿਚ ਰਿਆਇਤੀ ਮੁੱਲ ਤੇ ਵੰਡੀ ਜਾ ਰਹੀ ਕਣਕ ਨੂੰ ਕਿਸੇ ਪੰਚ-ਸਰਪੰਚ ਦੇ ਘਰ ਕਰਨ ਦੀ ਥਾਂ ਸਰਕਾਰੀ ਦਫਤਰ ਜਾਂ ਹੋਰ ਕਿਸੇ ਸਾਂਝੇ ਥਾਂ ਤੋਂ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਕਣਕ ਦੀ ਮਿਕਦਾਰ ਹਰ ਪਰਿਵਾਰ ਨੂੰ ਉਸਦੇ ਕੋਟੇ ਅਨੁਸਾਰ ਮਿਲਣੀ ਚਾਹੀਦੀ ਹੈਨਾ ਕਿ ਡੀਪੂ ਹੋਲਡਰ ਦੀ ਮਰਜ਼ੀ ਨਾਲ।

ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਾਡੇ ਜਿਲ੍ਹੇ ਦੇ ਸਾਰੇ ਕਰਮਚਾਰੀ ਸਰਕਾਰ ਦੇ ਆਸ਼ੇ ਅਨੁਸਾਰ ਹਰ ਟੀਚੇ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਗੇ। ਉਨਾਂ ਕਿਹਾ ਕਿ ਅਸੀਂ ਜਿੱਥੇ ਚੰਗੇ ਕਰਮਚਾਰੀਆਂ ਦਾ ਸਨਮਾਨ ਕਰਾਂਗੇਉਥੇ ਭ੍ਰਿਸ਼ਟ ਕਰਮਚਾਰੀਆਂ  ਨੂੰ ਸਜ਼ਾ ਵੀ ਦਿਵਾਈ ਜਾਵੇਗੀ। ਇਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋੋੋਂ ਕੈਬਨਿਟ ਮੰਤਰੀ ਸ. ਹਰਭਜਨ ਨੂੰ ਜੀ ਆਇਆਂ ਕਿਹਾ ਗਿਆ। ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਪਹਿਲੀ ਵਾਰ ਬਤੌਰ ਕੈਬਨਿਟ ਮੰਤਰੀ ਜਿਲ੍ਹੇ ਵਿਚ ਆਉਣ ਉਤੇ ਸਲਾਮੀ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀਜਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸੰਜੀਵਸਿਵਲ ਸਰਜਨ ਡਾ. ਚਰਨਜੀਤ ਸਿੰਘਆਰ ਟੀ ਏ ਸ. ਅਰਸ਼ਦੀਪ ਸਿੰਘਸ: ਹਰਵੰਤ ਸਿੰਘ ਉਮਰਾਂਨੰਗਲਐਸ ਡੀ ਐਮ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮਗਰੋਂ ਸ. ਹਰਭਜਨ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ। ਨਾਲ ਹਨ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਤੇ ਹੋਰ ਅਧਿਕਾਰੀ।

Spread the love