ਰੂਪਨਗਰ, 11 ਜੂਨ 2021
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਲਈ ਆਨਲਾਈਨ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਨੇਸ਼ ਵਸ਼ਿਸ਼ਟ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰੂਪਨਗਰ ਨੇ ਦਸਿਆ ਕਿ ਇਹ ਕੋਰਸ ਆਈ.ਆਈ.ਟੀ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੋਰਸ ਦੇ 2 ਮਡਿਊਲ ਹੋਣਗੇ, ਪਹਿਲਾਂ ਮਡਿਊਲ 4 ਹਫਤਿਆਂ ਦਾ ਅਤੇ ਦੂਜਾ ਮਡਿਊਲ 12 ਹਫਤਿਆਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਉਮੀਦਵਾਰਾਂ ਵੱਲੋਂ 12ਵੀ ਜਮਾਤ ਹਿਸਾਬ ਵਿਸ਼ੇ ਵਿੱਚ ਪਾਸ ਕੀਤੀ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਲੈਣ ਲਈ ੳਮੀਦਵਾਰ ਨੂੰ ਇੱਕ ਆਨਲਾਈਨ ਐਡਵਾਸਡ ਡਾਟਾ ਸਾਇੰਸ ਐਪੀਟਯੂਡ ਟੈਸਟ ਦੇਣਾ ਹੋਵੇਗਾ।ਉਨ੍ਹਾਂ ਦੱਸਿਆ ਕਿ ਜੋ ਉਮੀਦਵਾਰ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਵਿਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਆਨਲਾਈਨ ਫਾਰਮ https://tinyurl.com/iitroparpsdm ਲਿੰਕ ਤੇ ਭਰ ਸਕਦੇ ਹਨ। ਵਧੇਰੇ ਜਾਣਕਾਰੀ ਲੈਣ ਪੰਜਾਬ ਸਕਿੱਲ ਡਿਵੈਲਪਮੈਂਟ, 7009556406 ਨੂੰ ਸੰਪਰਕ ਕਰ ਸਕਦੇ ਹਨ।