ਪਠਾਨਕੋਟ, 12 ਜਨਵਰੀ 2022
ਕੋਵਿਡ-19 ਦੀ ਬਿਮਾਰੀ ਕਾਰਨ ਜ਼ਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ‘ਤੇ ਮ੍ਰਿਤਕ ਦੇ ਕਾਨੂੰਨੀ ਵਾਰਸਾਂ ਨੂੰ 50000/–ਰੁਪਏ ਐਕਸ ਗ੍ਰੇਸੀਆਂ ਦੇਣ ਲਈ ਗਾਇਡਲਾਇਨ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦਿੱਤੀ।
ਹੋਰ ਪੜ੍ਹੋ :-ਆਦਰਸ਼ ਚੋਣ ਜਾਬਤੇ ਸਬੰਧੀ ਰਿਟਰਨਿੰਗ ਅਫ਼ਸਰ ਜਲਾਲਾਬਾਦ ਨੇ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਦਿੱਤੀ ਜਾਣਕਾਰੀ
ਇਸ ਲਈ ਐਕਸ ਗ੍ਰੇਸੀਆਂ ਲੈਣ ਸਬੰਧੀ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣਾ ਅਰਜੀ ਫਾਰਮ ਅਤੇ ਸਬੰਧਤ ਲੋੜੀਂਦੇ ਦਸਤਾਵੇਜ ਮੁਕੰਮਲ ਕਰਕੇ ਦਫ਼ਤਰ ਉੱਪ ਮੰਡਲ ਮੈਜਿਸਟਰੇਟ ਪਠਾਨਕੋਟ ਕਮਰਾ ਨੰ: 124 ਅਤੇ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਵਿਖੇ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਮੇਂ ਸਿਰ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਇਸ ਤੋਂ ਇਲਾਵਾਂ ਕੋਵਿਡ-19 ਨਾਲ ਮ੍ਰਿਤਕ ਵਿਅਕਤੀਆਂ ਦੇ ਰਿਸ਼ਤੇਦਾਰਾਂ ਨੂੰ ਉਸਦੀ ਪ੍ਰਤੀ ਬੇਨਤੀ ਤੇ MCCD ਸਰਟੀਫਿਕੇਟ, Official Document for Covid 19 Death ਜਾਰੀ ਕਰਨ ਅਤੇ ਮ੍ਰਿਤਕ ਦੇ ਰਿਸਤੇਦਾਰਾਂ ਦੀ ਸ਼ਿਕਾਇਤਾਂ ਨੂੰ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ।
ਇਸ ਲਈ ਕੋਵਿਡ-19 ਨਾਲ ਮ੍ਰਿਤਕ ਵਿਅਕਤੀਆਂ ਦੇ ਵਾਰਸ ਆਪਣੀਆਂ ਸ਼ਿਕਾਇਤਾਂ ਵੀ ਉਪ ਮੰਡਲ ਮੈਜਿਸਟਰੇਟ, ਪਠਾਨਕੋਟ ਅਤੇ ਉੱਪ ਮੰਡਲ ਮੈਜਿਸਟਰੇਟ ਧਾਰਕਲਾਂ ਵਿਖੇ ਦਾਖਲ ਕਰ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ਨੂੰ Grivance Redressal ਜ਼ਿਲ੍ਹਾ ਪੱਧਰੀ ਕਮੇਟੀ ਵਿੱਚ ਵਿਚਾਰਿਆਂ ਜਾਵੇਗਾ।