ਕੋਵਿਡ-19 ਪਾਬੰਦੀਆਂ ਵਿਚ 25 ਫਰਵਰੀ ਤੱਕ ਦਾ ਵਾਧਾ-ਜ਼ਿਲ੍ਹਾ ਮੈਜਿਸਟ੍ਰੇਟ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

ਬਰਨਾਲਾ, 16 ਫਰਵਰੀ 2022

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਕੋਵਿਡ-19 ਸਬੰਧੀ ਪਾਬੰਦੀਆਂ ਵਿਚ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀਆਂ ਦਾ ਵਾਧਾ 25 ਫਰਵਰੀ ਤੱਕ ਕੀਤਾ ਹੈ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਇਕੱਠ ਵਾਲੇ ਸਥਾਨ ਦੀ ਸਮਰੱਥਾ ਦੇ ਅਨੁਸਾਰ 50 ਫੀਸਦੀ ਤੱਕ ਇਕੱਠ ਕਰਨ ਦੀ ਇਜਾਜ਼ਤ ਹੋਵੇਗੀ । ਇਹ ਇਕੱਠ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਦੇ ਅਧੀਨ ਕੀਤਾ ਜਾ ਸਕਦਾ ਹੈ ।

ਹੋਰ ਪੜ੍ਹੋ :- ਸੀ-ਵਿਜਿਲ ਐਪ ‘ਤੇ ਹੁਣ ਤੱਕ ਆਈਆਂ 597 ਸ਼ਿਕਾਇਤਾਂ ਦਾ ਨਿਪਟਾਰਾ-ਜ਼ਿਲ੍ਹਾ ਚੋਣ ਅਫ਼ਸਰ

ਹੁਕਮ ਅਨੁਸਾਰ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ  ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ।  ਸਬੰਧਤ ਸੰਸਥਾਵਾਂ 15 ਸਾਲ ਤੋਂ ਵੱਧ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜ਼ਮੀ ਕਰਨ ਉਪਰੰਤ ਹੀ ਨਿੱਜੀ ਤੌਰ ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ ।

ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।

ਹੁਕਮ ਅਨੁਸਾਰ ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। ਸਿਰਫ਼ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ.ਟੀ.ਪੀ.ਸੀ.ਆਰ ਰਿਪੋਰਟ ਵਾਲੇ ਜਾਂ ਕੋਵਿਡ ਤੋਂ ਠੀਕ ਹੋਣ ਵਾਲੇ ਯਾਤਰੀਆਂ ਨੂੰ ਹੀ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਰਿਪੋਰਟ ਨਹੀਂ ਹੈ, ਤਾਂ ਆਰ.ਏ.ਟੀ ਟੈਸਟਿੰਗ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਫਲਾਈਟਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜ਼ਮੀ ਤੌਰ ‘ਤੇ ਪੂਰੀ ਤਰ੍ਹਾਂ ਟੀਕਾਕਰਨ, ਜਾਂ ਕੋਵਿਡ ਤੋਂ ਠੀਕ ਹੋਣ, ਜਾਂ ਪਿਛਲੇ 72 ਘੰਟਿਆਂ ਦੀ ਨਕਾਰਾਤਮਕ ਆਰ.ਟੀ.ਪੀ.ਸੀ.ਆਰ ਰਿਪੋਰਟਾਂ ਦੀ ਲਾਜ਼ਮੀ ਤੌਰ ‘ਤੇ ਲੋੜ ਹੋਵੇਗੀ।

ਉਨ੍ਹਾਂ ਦੱਸਿਆ ਅਪਾਹਜ ਵਿਅਕਤੀ ਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਵਿਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ, ਪਰ ਘਰ ਤੋਂ ਕੰਮ ਕਰਨ ਲਈ ਉਪਲਬਧ ਹੋਣਗੇ ।

ਉਪਰੋਕਤ ਕੋਵਿਡ-ਪਾਬੰਦੀਆਂ 25 ਫਰਵਰੀ 2022 ਤੱਕ ਲਾਗੂ ਰਹਿਣਗੀਆਂ।

Spread the love