ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਗਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ

ISHA
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਗਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ
ਵੈਕਸੀਨੇਸ਼ਨ ਦੀ ਦੂਜੀ ਖੁਰਾਕ ਲੈਣ ਦੇ ਯੋਗ ਸਮੂਹ ਨਾਗਰਿਕਾਂ ਨੂੰ ਛੇਤੀ ਤੋਂ ਛੇਤੀ ਟੀਕਾਕਰਨ ਕਰਵਾਉਣ ਦੀ ਅਪੀਲ
ਪਿੰਡਾਂ ਅਤੇ ਸ਼ਹਿਰਾਂ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਵੱਧ ਤੋਂ ਵੱਧ ਕੈਂਪ ਲਗਾਏ ਜਾਣ ਲਈ ਸਿਹਤ ਮਹਿਕਮੇ ਨਿਰਦੇਸ਼
ਆਪਣੇ ਇਲਾਕੇ ਵਿੱਚ ਲੱਗਣ ਵਾਲੇ ਕੋਵਿਡ ਵੈਕਸੀਨੇਸ਼ਨ ਦੀ ਕੈਂਪ ਦੀ ਅਗਾਊਂ ਜਾਣਕਾਰੀ ਟੈਲੀਫੋਨ ਨੰਬਰ 0172-2219506 ਤੋਂ ਲਈ ਜਾ ਸਕਦੀ ਹੈ : ਈਸ਼ਾ ਕਾਲੀਆ
ਐਸ.ਏ.ਐਸ. ਨਗਰ 22 ਨਵੰਬਰ 2021ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਲਗਾਉਣ ਦੇ ਯੋਗ ਸਮੂਹ ਨਾਗਰਿਕਾਂ ਦੀ ਵੈਕਸੀਨੇਸ਼ਨ ਹਰ ਹੀਲੇ 30 ਨਵੰਬਰ ਤੱਕ ਲਗਾਉਣ ਲਈ
ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਲਗਾਉਣ ਦੇ ਯੋਗ ਸਮੂਹ ਨਾਗਰਿਕਾਂ ਦੀ ਵੈਕਸੀਨੇਸ਼ਨ ਹਰ ਹੀਲੇ 30 ਨਵੰਬਰ ਤੱਕ ਲਗਾਉਣ ਲਈ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਮੂਹ ਵਸਨੀਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸਰਕਾਰ ਵੱਲੋਂ ਸਮੇਂ ਸਮੇਂ ਤੇ ਲਗਾਏ ਜਾ ਰਹੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪਾਂ ਵਿੱਚ ਆ ਕੇ ਆਪਣੀ ਸਮਾਜਿਕ ਜਿੰਮਵਾਰੀ ਨੂੰ ਸਮਝਦੇ ਹੋਏ ਕੋਵਿਡ ਵੈਕਸੀਨੇਸ਼ਨ ਦੀ ਦੂਸਰੀ ਖੁਰਾਕ ਲੈਣ।

ਹੋਰ ਪੜ੍ਹੋ :-ਦੜੇ ਸੱਟੇ ਅਤੇ 200 ਗ੍ਰਾਮ ਹੈਰੋਇੰਨ ਬ੍ਰਾਮਦ ਵੱਖ ਵੱਖ ਦੋਸ਼ਾਂ ਹੇਠ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕੋਵਿਡ 19 ਵੈਕਸੀਨੇਸ਼ਨ ਦੀ ਸਮੀਖਿਆ ਕਰਨ ਲਈ ਅੱਜ ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ ਏ.ਡੀ.ਸੀ. (ਜ), ਸ੍ਰੀ ਹਿੰਮਾਸ਼ੂ ਅਗਰਵਾਲ ਏ.ਡੀ.ਸੀ.(ਵ) , ਸ੍ਰੀ ਕੁਲਦੀਪ ਸਿੰਘ ਬਾਵਾ ਐਸ.ਡੀ.ਐਮ. ਡੇਰਾਬੱਸੀ , ਸ੍ਰੀ ਅਵਿਕੇਸ਼ ਗੁਪਤਾ ਐਸ.ਡੀ.ਐਮ. ਖਰੜ , ਸ੍ਰੀਮਤੀ ਅਦਰਸ਼ਪਾਲ ਕੌਰ ਸਿਵਲ ਸਰਜਨ ਤੋਂ ਇਲਾਵਾ ਸਿਹਤ ਮਹਿਕਮੇ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਐਸ.ਏ.ਐਸ. ਨਗਰ ਨੂੰ ਇਹ ਹਦਾਇਤ ਕੀਤੀ ਕਿ ਉਹ ਪੇਂਡੂ ਖੇਤਰਾਂ ਵਿੱਚ ਤਾਇਨਾਤ ਮੈਡੀਕਲ ਅਫਸਰਾਂ ਨੂੰ ਪਾਬੰਦ ਕਰਨ ਕਿ ਉਹ ਘਰ ਘਰ ਜਾ ਕੇ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ ਦੀ ਦੂਸਰੀ ਖੁਰਾਕ ਨਹੀਂ ਲਈ ਉਨ੍ਹਾਂ ਦੀ ਵੈਕਸੀਨੇਸ਼ਨ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨੂੰ ਪ੍ਰਸ਼ਾਸ਼ਨ ਵੱਲੋਂ ਇਹ ਸੁਨੇਹਾ ਲਗਾਇਆ ਜਾ ਚੁੱਕਿਆ ਹੈ ਕਿ ਕੋਵਿਡ ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਲੈਣ ਤੋਂ ਵਾਂਝੇ ਰਹਿੰਦੇ ਵਸਨੀਕਾਂ ਦੀ ਸ਼ਨਾਖਤ ਕਰਕੇ ਸਰਕਾਰ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਵੈਕਸੀਨੇਸ਼ਨ ਲਗਵਾਈ ਜਾਵੇ।  ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਹਦਾਇਤ ਵੀ ਜਾਰੀ ਕੀਤੀ ਕਿ ਸ਼ਹਿਰੀ ਖੇਤਰਾਂ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਕੈਂਪ ਲਗਾਏ ਜਾਣ।
ਮੋਹਾਲੀ ਕਾਰਪੋਰੇਸ਼ਨ ਅਧੀਨ ਸਮੂਹ ਵਾਰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਇਹ ਹਦਾਇਤ ਕੀਤੀ ਕਿ ਕਿਸੇ ਵੀ ਸਥਾਨ ਤੇ ਕੋਵਿਡ ਵੈਕਸੀਨੇਸ਼ਨ ਕੈਂਪ ਸਬੰਧੀ ਅਗਾਊਂ ਜਾਣਕਾਰੀ ਉੱਥੋਂ ਦੇ ਵਸਨੀਕਾਂ ਨੂੰ ਦੇਣ ਲਈ ਸ਼ੋਸਲ ਮੀਡੀਆ ਮਾਧਿਅਮ ਦੇ ਨਾਲ ਨਾਲ ਪ੍ਰਚਾਰ ਦੇ ਹੋਰਨਾਂ ਸਾਧਨਾਂ ਰਾਹੀਂ ਦਿੱਤੀ ਜਾਵੇ ਤਾਂ ਜੋ ਵਸਨੀਕ ਮਿੱਥੇ ਸਮੇਂ ਤੇ ਸਥਾਨ ਤੇ ਕੋਵਿਡ ਵੈਕਸੀਨੇਸ਼ਨ ਲਗਵਾ ਸਕਣ।
ਡਿਪਟੀ ਕਮਿਸ਼ਨਰ ਨੇ ਇਹ ਐਲਾਨ ਵੀ ਕੀਤਾ ਕਿ ਸਰਕਾਰ ਵੱਲੋਂ ਕੋਵਿਡ ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਲਗਾਉਣ ਵਿੱਚ ਮੋਹਰੀ ਰਹਿਣ ਵਾਲੇ ਪਹਿਲੇ ਤਿੰਨ ਪਿੰਡਾਂ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਤਿੰਨ ਵਾਰਡਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਦਿੱਤੇ ਜਾਣਗੇ। ਉਨ੍ਹਾਂ ਨਾਗਰਿਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੈਂਟਰ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲੱਗਣ ਦੀ ਅਗਾਊਂ ਜਾਣਕਾਰੀ ਟੈਲੀਫੋਨ ਨੰਬਰ 0172-2219506 ‘ਤੇ ਵੀ ਲੈ ਸਕਦੇ ਹਨ।