ਚੰਡੀਗੜ, 23 ਅਪ੍ਰੈਲ:
ਵੱਧ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਅਧੀਨ ਕਵਰ ਕਰਨ ਦੇ ਉਦੇਸ਼ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਊਂਸੀਪਲ ਭਵਨ ਵਿਖੇ ਲਗਾਏ ਇਸ ਕੈਂਪ ਵਿੱਚ 150 ਵਿਅਕਤੀਆਂ ਨੇ ਟੀਕਾ ਲਗਵਾਇਆ।