ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਸਮੇਂ ਸਿਰ ਲਗਵਾਉਣ ‘ਤੇ ਹੀ ਬਣੇਗੀ ਸੰਪੂਰਨ ਇਮਿਊਨਿਟੀ : ਡਾ. ਇੰਦਰਮੋਹਨ ਗੁਪਤਾ

ਕੋਵਿਡ-19
ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਸਮੇਂ ਸਿਰ ਲਗਵਾਉਣ 'ਤੇ ਹੀ ਬਣੇਗੀ ਸੰਪੂਰਨ ਇਮਿਊਨਿਟੀ : ਡਾ. ਇੰਦਰਮੋਹਨ ਗੁਪਤਾ
ਲੋਕ ਦੂਜੀ ਡੋਜ ਦੀ ਅਹਿਮੀਅਤ ਨੂੰ ਸਮਝਣ : ਸਿਵਲ ਸਰਜਨ
ਨਵਾਂਸ਼ਹਿਰ, 8 ਨਵੰਬਰ 2021

ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।

ਹੋਰ ਪੜ੍ਹੋ :-ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਸਹੂਲਤ ਕੀਤੀ ਜਾ ਸਕਦੀ ਹੈ ਪ੍ਰਾਪਤ: ਡਿਪਟੀ ਕਮਿਸ਼ਨਰ   
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ ਨੇ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਬਲਾਕ ਐੱਲ.ਐੱਚ.ਵੀਜ਼ ਨਾਲ ਆਯੋਜਿਤ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਦੂਜੀ ਡੋਜ ਡਿਊ ਹੈ, ਪਰ ਉਹ ਵੈਟਸੀਨੇਸ਼ਨ ਲਈ ਅੱਗੇ ਨਹੀਂ ਆ ਰਹੇ ਹਨ। ਇਸ ਲਈ ਫੀਲਡ ਸਟਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ ਈ ਸੀ ਗਤੀਵਿਧੀਆਂ ਕਰਨੀਆਂ ਯਕੀਨੀ ਬਣਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਇਸ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਕਿ ਜੇਕਰ ਕੋਈ ਵਿਅਕਤੀ ਦੂਜੀ ਡੋਜ “ਮਿਸ” ਕਰਦਾ ਹੈ ਤਾਂ ਉਸ ਲਈ ਕੋਵਿਡ-19 ਸੰਕ੍ਰਮਿਤ ਹੋਣ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਡੋਜ ਨਾਲ ਸਾਨੂੰ ਕੋਵਿਡ-19 ਸੰਕ੍ਰਮਣ ਤੋਂ 50 ਫੀਸਦੀ ਤੋਂ ਵੱਧ ਸੁਰੱਖਿਆ ਮਿਲਦੀ ਹੈ, ਜਦੋਂਕਿ ਦੂਜੀ ਡੋਜ ਨਾਲ ਇਹ ਸੁਰੱਖਿਆ ਵਧ ਕੇ ਤਕਰੀਬਨ 90 ਫੀਸਦੀ ਤੱਕ ਪਹੁੰਚ ਜਾਂਦੀ ਹੈ ਪਰ ਜੇਕਰ ਅਸੀਂ ਦੂਜੀ ਡੋਜ ਨਿਰਧਾਰਿਤ ਸਮੇਂ ‘ਤੇ ਨਹੀਂ ਲੈਂਦੇ ਹਾਂ ਤਾਂ ਇਸ ਨਾਲ ਸੰਪੂਰਨ ਇਮਿਊਨਿਟੀ ਬਣਨ ਵਿੱਚ ਰੁਕਾਵਟ ਖੜ੍ਹੀ ਹੋ ਸਕਦੀ ਹੈ।
ਡਾ. ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਾਉਣੀ ਬਹੁਤ ਜ਼ਰੂਰੀ ਹੈ, ਇਸ ਲਈ ਮੈਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤਰਜ਼ੀਹ ਦੇ ਆਧਾਰ ਉੱਤੇ ਲਗਵਾਉਣ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ ਤੋਂ ਬਚਾਅ ਲਈ ਪੂਰੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਟੀਕੇ ਦੀ ਦੂਜੀ ਡੋਜ ਸਮੇਂ ਸਿਰ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੋਵੀਸ਼ੀਲਡ ਵੈਕਸ਼ੀਨ ਦੀ ਦੂਜੀ ਡੋਜ 84 ਦਿਨ ਬਾਅਦ ਅਤੇ ਕੋਵੈਕਸੀਨ ਦੀ ਦੂਜੀ ਡੋਜ 28 ਦਿਨ ਬਾਅਦ ਲਗਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਣ ਲਈ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਦੇ ਪਹਿਲਾ ਟੀਕਾ ਲੱਗਾ ਹੈ, ਉਹ ਸਿਹਤ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿਚ ਦੂਜਾ ਟੀਕਾ ਜ਼ਰੂਰ ਲਗਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਗਤ ਰਾਮ, ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਮਨਿੰਦਰ ਸਿੰਘ, ਨਿਰਮਲ ਸਿੰਘ, ਹਰਕਿਰਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Spread the love