ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ-ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਨੂੰ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਇਕਜੁੱਟ ਹੋਣ ਦੀ ਅਪੀਲ

ਗੁਰਦਾਸਪੁਰ, 22 ਅਪ੍ਰੈਲ 2022

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਦੇਸ਼ ਦੇ ਕੁਝ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸਾਂ ਵਿਚ ਕੋਰੋਨਾ ਦੇ ਮੁੜ ਵਧਦੇ ਕੇਸਾਂ ਦੇ ਮੱਦੇਨਜਰ ‘ ਮਾਸਕ ਪਾਉਣ ਸਬੰਧੀ’ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਲਈ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਪਿ੍ਰੰਸੀਪਲ ਸੈਕਰਟਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਜ਼ਿਲੇ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :-ਸ਼ਹਿਰਾਂ ਵਿਚ ਸਫਾਈ ਸਮੇਤ ਹੋਰ ਬੁਨਿਆਦੀ ਸਹੁਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼

ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਦੇਸ਼ ਦੇ ਕੁਝ ਰਾਜਾਂ ਤੇ ਕੇਂਦਰੀ ਸਾਸਤ ਪ੍ਰਦੇਸ਼ਾਂ ਵਿਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਨੂੰ ਭੀੜ ਭੜੱਕੇ ਵਾਲੇ ਸਥਾਨਾਂ ’ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਤਹਿਤ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼, ਟੈਕਸੀਆਂ, ਸਿਨੇਮਾ ਹਾਲ, ਸ਼ਾਪਿਗ ਮਾਲਜ਼, ਡਿਪਾਰਟਮੈਂਟ ਸਟੋਰ, ਕਲਾਸ ਰੂਮ, ਦਫ਼ਤਰਾਂ ਤੇ ਅੰਦਰੂਨੀ ਇਕੱਠਾਂ ਆਦਿ ਜਨਤਕ ਥਾਵਾਂ ’ਤੇ ਮਾਸਕ ਪਹਿਨ ਕੇ ਰੱਖਿਆ ਜਾਵੇ।

ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ “he disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਲਈ ਜਾਰੀ ਕੀਤੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਹ ਹੁਕਮ 21 ਅਪ੍ਰੈਲ 2022 ਤੋਂ ਲਾਗੂ ਕੀਤਾ ਗਿਆ ਹੈ।

 

Spread the love