ਐਸਡੀਐਮ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਬਰਨਾਲਾ, 10 ਜਨਵਰੀ 2022
ਗਣਤੰਤਰਤਾ ਦਿਵਸ ਸਮਾਗਮ ਕੋਵਿਡ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਇਆ ਜਾਵੇਗਾ।
ਇਹ ਜਾਣਕਾਰੀ ਉਪ ਮੰਡਲ ਮੈਜਿਸਟੇ੍ਰਟ ਸ੍ਰੀ ਵਰਜੀਤ ਵਾਲੀਆ ਵੱਲੋਂ ਇੱਥੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ।
ਹੋਰ ਪੜ੍ਹੋ :-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਸਾਖਰਤਾ ਤਹਿਤ ਕਰਵਾਇਆ ਵੈਬੀਨਾਰ
ਇਸ ਮੌਕੇ ਸ੍ਰੀ ਵਾਲੀਆ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਗਣਤੰਤਰਤਾ ਦਿਵਸ ਸਮਾਗਮ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਾਇਆ ਜਾਵੇਗਾ ਅਤੇ ਇਸ ਦੀਆਂ ਤਿਆਰੀਆਂ ਦੌਰਾਨ ਕੋਵਿਡ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਵੱਖ ਵੱਖ ਵਿਭਾਗ ਆਪਣੇ ਜ਼ਿੰਮੇ ਆਉਦੇ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੌਰਾਨ ਕੋਈ ਵੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਉਨਾਂ ਸਾਰੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਜ਼ਰੂਰ ਲਗਵਾ ਲੈਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।