ਕੋਵਿਡ ਪਾਬੰਦੀਆਂ ਵਿਚ 15 ਫਰਵਰੀ ਤੱਕ ਦਾ ਵਾਧਾ-ਜਿ਼ਲ੍ਹਾ ਮੈਜਿਸਟੇ੍ਰਟ

ISHA KALEYA
ਆਂਗਣਵਾੜੀਆਂ ਲਈ 450 ਸਬਜੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ
6ਵੀਂ ਜਮਾਤ ਤੋਂ ਬਾਅਦ ਸਕੂਲ, ਯੂਨੀਵਰਸਿਟੀਆਂ, ਕਾਲਜ ਕੋਵਿਡ ਪ੍ਰੋਟੋਕਾਲ ਦੀ ਤਹਿਤ 7 ਫਰਵਰੀ ਤੋਂ ਖੋਲ੍ਹਣ ਦੀ ਦਿੱਤੀ ਗਈ ਇਜ਼ਾਜਤ
75 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆਘਰ 
ਐਸ.ਏ.ਐਸ ਨਗਰ, 6 ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 15 ਫਰਵਰੀ 2022 ਤੱਕ ਵਧਾ ਦਿੱਤੀਆਂ ਹਨ।

ਹੋਰ ਪੜ੍ਹੋ:-ਅਸੀਂ ਆਪਣੀ ਨਹੀਂ, ਪੰਜਾਬ ਅਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ

 ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। 
ਪਾਬੰਦੀਆਂ ਅਨੁਸਾਰ ਹੁਣ ਅੰਦਰ (ਇੰਡੋਰ) ਵੱਧ ਤੋਂ ਵੱਧ 500 ਅਤੇ ਬਾਹਰ ਖੁੱਲੇ (ਆਊਟਡੋਰ) ਵਿਚ ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ ਹੋਵੇਗੀ ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇੱਕਠ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜਮੀ ਹੋਵੇਗੀ। 
 
ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ (6ਵੀਂ ਜਮਾਤ ਤੋਂ ਬਾਅਦ ਦੀਆਂ ਜਮਾਤਾਂ ਲਈ), ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ 7 ਫਰਵਰੀ ਤੋਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ।  ਸਬੰਧਤ ਸੰਸਥਾਵਾਂ 15 ਸਾਲ ਤੋਂ ਵੱਧ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜਮੀ ਕਰਨ ਉਪਰੰਤ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣਾ ਹੋਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ । 
 
ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।
ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। 
 
ਅਪਾਹਜ ਵਿਅਕਤੀ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਵਿਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ ਪਰ ਘਰ ਤੋਂ ਕੰਮ ਕਰਨ ਲਈ ਉਪਲਬਧ ਹੋਣਗੇ ।
Spread the love