ਕੋਵਿਡ ਪਾਬੰਦੀਆਂ ਵਿਚ 25 ਫਰਵਰੀ ਤੱਕ ਦਾ ਵਾਧਾ-ਜਿ਼ਲ੍ਹਾ ਮੈਜਿਸਟੇ੍ਰਟ

ISHA KALIYA
 ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ 'ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ
ਯੂਨੀਵਰਸਿਟੀਆਂ, ਕਾਲਜ, ਸਕੂਲ, ਪੌਲੀਟੈਕਨਿਕ, ਆਈ.ਟੀ.ਆਈ.ਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨਾਲ ਖੋਲਣ ਦੀ ਇਜ਼ਾਜਤ
15 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਸ਼ਾਮਲ ਹੋਣ ਲਈ ਟੀਕਾਕਰਨ ਦੀ ਘੱਟੋ ਘੱਟ ਪਹਿਲੀ ਖੁਰਾਕ ਜ਼ਰੂਰੀ
75 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆਘਰ
ਐਸ.ਏ.ਐਸ ਨਗਰ, 15  ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ  ਫ਼ੌਜਦਾਰੀ ਜ਼ਾਬਤਾ  ਸੰਘਤਾ  1973 ਦੀ ਧਾਰਾ 144 ਅਧੀਨ ਜਿ਼ਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 25 ਫਰਵਰੀ ਤੱਕ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ ਲਾਗੂ ਰਹੇਗਾ । ਉਨ੍ਹਾਂ ਦੱਸਿਆ ਕਿ ਇਕੱਠ ਵਾਲੇ ਸਥਾਨ ਦੀ ਸਮਰੱਥਾ ਦੇ ਅਨੁਸਾਰ 50 ਫੀਸਦੀ ਤੱਕ ਇਕੱਠ ਕਰਨ ਦੀ ਇਜਾਜ਼ਤ ਹੋਵੇਗੀ । ਇਹ ਇਕੱਠ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਦੇ ਅਧੀਨ ਕੀਤਾ ਜਾ ਸਕਦਾ ਹੈ ।

ਹੋਰ ਪੜ੍ਹੋ :- ‘ਆਪ’ ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ: ਅਰਵਿੰਦ ਕੇਜਰੀਵਾਲ

ਉਨ੍ਹਾਂ ਦੱਸਿਆ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ,ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ  ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ।  ਸਬੰਧਤ ਸੰਸਥਾਵਾਂ 15 ਸਾਲ ਤੋਂ ਵੱਧ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜਮੀ ਕਰਨ ਉਪਰੰਤ ਹੀ ਨਿੱਜੀ ਤੌਰ ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ ।
ਉਨ੍ਹਾਂ ਦੱਸਿਆ ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਟਸ ਕੰਪਲੈਕਸ, ਮਿਉਜੀਅਮ, ਚਿੜੀਆਘਰ 75 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।
ਉਨ੍ਹਾਂ ਦੱਸਿਆ ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ।
ਉਨ੍ਹਾਂ ਦੱਸਿਆ ਸਿਰਫ਼ 72 ਘੰਟਿਆਂ ਤੋਂ ਘੱਟ ਸਮੇਂ ਦੀ ਨੈਗੇਟਿਵ ਆਰ.ਟੀ.ਪੀ.ਸੀ.ਆਰ ਰਿਪੋਰਟ ਵਾਲੇ ਜਾਂ ਕੋਵਿਡ ਤੋਂ ਠੀਕ ਹੋਣ ਵਾਲੇ ਯਾਤਰੀਆਂ ਨੂੰ ਹੀ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜੇਕਰ ਕਿਸੇ ਯਾਤਰੀ ਕੋਲ ਇਹਨਾਂ ਵਿੱਚੋਂ ਕੋਈ ਵੀ ਰਿਪੋਰਟ ਨਹੀਂ ਹੈ, ਤਾਂ ਆਰ.ਏ.ਟੀ ਟੈਸਟਿੰਗ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਫਲਾਈਟਾਂ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਲਾਜ਼ਮੀ ਤੌਰ ‘ਤੇ ਪੂਰੀ ਤਰ੍ਹਾਂ ਟੀਕਾਕਰਨ, ਜਾਂ ਕੋਵਿਡ ਤੋਂ ਠੀਕ ਹੋਣ, ਜਾਂ ਪਿਛਲੇ 72 ਘੰਟਿਆਂ ਦੀ ਨਕਾਰਾਤਮਕ ਆਰ.ਟੀ.ਪੀ.ਸੀ.ਆਰ ਰਿਪੋਰਟਾਂ ਦੀ ਲਾਜ਼ਮੀ ਤੌਰ ‘ਤੇ ਲੋੜ ਹੋਵੇਗੀ।
ਉਨ੍ਹਾਂ ਦੱਸਿਆ ਅਪਾਹਜ ਵਿਅਕਤੀ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਵਿਚ ਹਾਜ਼ਰ ਹੋਣ ਤੋਂ ਛੋਟ ਦਿੱਤੀ ਗਈ ਹੈ ਪਰ ਘਰ ਤੋਂ ਕੰਮ ਕਰਨ ਲਈ ਉਪਲਬਧ ਹੋਣਗੇ ।
Spread the love