ਭਾਰਤ ਚੋਣ ਕਮਿਸ਼ਨ ਨੇ ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਹਦਾਇਤਾਂ ਜਾਰੀ ਕੀਤੀਆਂ
ਜ਼ਿਲ੍ਹਾ ਰੂਪਨਗਰ ਵਿੱਚ 86 ਫ਼ੀਸਦ ਤੋਂ ਵੱਧ ਕੋਵਿਡ ਟੀਕਾਕਰਣ ਕੀਤਾ ਜਾ ਚੁੱਕਾ
ਰੂਪਨਗਰ, 12 ਫਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕੋਵਿਡ ਟੀਕਾਕਰਣ ਮੁਹਿੰਮ ਲਈ 200 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਲੋਂ ਘਰ ਘਰ ਜਾ ਕੇ ਵੀ ਟੀਕਾਕਰਣ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ: ਹਰਪਾਲ ਸਿੰਘ ਚੀਮਾ
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕੋਵਿਡ ਮਹਾਂਮਾਰੀ ਨੂੰ ਧਿਆਨ ਵਿੱਚ ਰਖਦਿਆਂ ਇਹ ਜਰੂਰੀ ਹੈ ਕਿ ਹਰ ਵੋਟਰ ਦਾ ਟੀਕਾਕਰਣ ਕੀਤਾ ਜਾਵੇ ਅਤੇ ਜੇਕਰ ਕਿਸੇ ਦੀ ਦੂਜੀ ਡੋਜ਼ ਲੰਬਿਤ ਹੈ ਤਾਂ ਇਸ ਨੂੰ ਸਬੰਧਿਤ ਵਿਅਕਤੀ ਦੇ ਘਰ ਜਾ ਕੇ ਵੀ ਲਗਾਇਆ ਜਾਵੇ। ਉਨ੍ਹਾਂ ਕਿਹਾ ਚੋਣ ਕਮਿਸ਼ਨ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਜਦੋਂ ਵੋਟਰ ਵੋਟ ਪਾਵੇਗਾ ਤਾਂ ਬੱਸ ਵਕਤ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕੋਵਿਡ ਟੀਕਾਕਰਣ ਨਾਲ ਜਿੱਥੇ ਵਿਅਕਤੀ ਆਪ ਸੁਰੱਖਿਅਤ ਹੁੰਦਾ ਹੈ ਉਥੇ ਹੀ ਉਸਦੇ ਪਰਿਵਾਰ ਵੀ ਖਤਰੇ ਤੋਂ ਬਾਹਰ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਵਿਡ ਟੀਕੇ ਦੀ ਜ਼ਿਲ੍ਹਾ ਰੂਪਨਗਰ ਵਿੱਚ ਕੋਈ ਕਮੀ ਨਹੀਂ ਹੈ ਜਿਸ ਲਈ ਇਹ ਜਰੂਰੀ ਹੈ ਹਰ ਕੋਈ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਆਪਣਾ ਟੀਕਾਕਰਣ ਕਰਵਾਏ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ 86 ਫ਼ੀਸਦ ਤੋਂ ਵੱਧ ਕੋਵਿਡ ਟੀਕਾਕਰਣ ਕੀਤਾ ਜਾ ਚੁੱਕਾ ਹੈ ਜਿਸ ਲਈ ਸਬ ਡਵੀਜ਼ਨਲ ਮੈਜਿਸਟ੍ਰੇਟ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਸਮੇਤ ਗੈਰ ਸਰਕਾਰੀ ਸੰਸਥਾਵਾਂ, ਗੁਰੂਦਵਾਰਿਆਂ, ਮੰਦਿਰ ਤੇ ਰਾਧਾ ਸਵਾਮੀ ਸਤਸੰਗ ਘਰ ਵੱਲੋਂ ਕੋਵਿਡ ਟੀਕਾਕਰਣ ਮੁਹਿੰਮ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ 24 ਘੰਟੇ ਟੀਕਾਕਰਣ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜਲਦ ਹੀ ਰੂਪਨਗਰ ਜਿਲ੍ਹੇ ਦੁਆਰਾ 100 ਫ਼ੀਸਦ ਟੀਚਾ ਹਾਸਲ ਕਰ ਲਿਆ ਜਾਵੇਗਾ।