ਕੋਵਿਡ-19 ਸਬੰਧੀ ਪਾਬੰਦੀਆਂ ਵਿੱਚ ਕੀਤੀ ਕਮੀ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਕੁਝ ਨੂੰ ਛੱਡ ਕੇ, ਜ਼ਿਆਦਾਤਰ ਪਾਬੰਦੀਆਂ ਲਈਆਂ ਵਾਪਸ
ਐਸ.ਏ.ਐਸ.ਨਗਰ, 13 ਜੁਲਾਈ 2021
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਤ ਦਾ ਕਰਫਿਊ ਜਾਂ ਐਤਵਾਰ ਦਾ ਕਰਫਿਊ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ, ਹੇਠਾਂ ਦਿੱਤੀਆਂ ਪਾਬੰਦੀਆਂ ਨੂੰ ਛੱਡ ਕੇ ਹੋਰ ਸਾਰੀਆਂ ਪਾਬੰਦੀਆਂ ਵਾਪਸ ਲੈ ਲਈਆਂ ਗਈਆਂ ਹਨ:
• ਕਿਸੇ ਵੀ ਇਕੱਠ ਦੌਰਾਨ ਲੋਕਾਂ ਦੀ ਗਿਣਤੀ ਇਨਡੋਰ ਲਈ 100 ਅਤੇ ਆਊਟਡੋਰ ਲਈ 200 ਹੋਣੀ ਚਾਹੀਦੀ ਹੈ।
• ਸਾਰੇ ਸਕੂਲ ਬੰਦ ਰਹਿਣਗੇ।
• ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿਖਲਾਈ ਵਾਲੇ ਸਾਰੇ ਹੋਰ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਬਾਸ਼ਰਤੇ ਅਦਾਰਾ ਖੋਲ੍ਹਣ ਤੋਂ ਘੱਟੋ ਘੱਟ 2 ਹਫ਼ਤੇ ਪਹਿਲਾਂ ਸਾਰੇ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਘੱਟੋ ਘੱਟ ਇਕ ਖੁਰਾਕ ਦੇਣ ਸਬੰਧੀ ਪ੍ਰਮਾਣ ਪੱਤਰ ਜਮ੍ਹਾ ਕਰਵਾਇਆ ਹੋਵੇ। ਇਹ ਸਰਟੀਫਿਕੇਟ ਸਬੰਧਤ ਐਸਡੀਐਮ / ਏਡੀਸੀ / ਡੀਸੀ ਦਫਤਰ ਵਿੱਚ ਜਮ੍ਹਾ ਕੀਤਾ ਜਾਣਾ ਚਾਹੀਦਾ ਹੈ।
• ਸਾਰੇ ਬਾਰ, ਸਿਨੇਮਾ-ਹਾਲ, ਰੈਸਟੋਰੈਂਟ, ਸਪਾ, ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆਘਰ, ਆਦਿ ਨੂੰ ਕੰਮ ਕਰਨ ਦੀ ਆਗਿਆ ਹੋਵੇਗੀ ਬਾਸ਼ਰਤੇ ਸਟਾਫ਼ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਦਰਸ਼ਕਾਂ ਨੇ ਟੀਕਾਕਰਣ ਦੀ ਘੱਟੋ ਘੱਟ ਇਕ ਖੁਰਾਕ ਜ਼ਰੂਰ ਲਈ ਹੋਵੇ। ਇਸ ਤੋਂ ਇਲਾਵਾ ਤੈਰਾਕੀ, ਖੇਡਾਂ ਅਤੇ ਜਿੰਮ ਸਹੂਲਤਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਉਪਭੋਗਤਾ ਨੂੰ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲਈ ਜ਼ਰੂਰੀ ਹੋਵੇਗੀ। ਉਪਰੋਕਤ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣਾ ਪ੍ਰਬੰਧਨ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
ਇਹ ਹੁਕਮ ਮੌਜੂਦਾ ਸਮੇਂ ਕਾਰਜਸ਼ੀਲ ਕੰਟੇਨਮੈਂਟ ਜੋਨਾਂ ‘ਤੇ ਲਾਗੂ ਨਹੀਂ ਹੋਣਗੇ ਜਿਥੇ ਸਖ਼ਤ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਵਿਅਕਤੀਆਂ ਦੀ ਆਵਾਜਾਈ ‘ਤੇ ਪਾਬੰਦੀ ਹੋਵੇਗੀ।
ਕੋਈ ਵੀ ਉਲੰਘਣਾ ਕਰਨ ‘ਤੇ ਆਫ਼ਤ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ ਨਿਯਮ, 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

Spread the love