
ਲੁਧਿਆਣਾ, 29 ਸਤੰਬਰ 2021
ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ 36 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਇੱਕ ਪੁਲਿਸ ਟੀਮ ਵੀ ਸ਼ਾਮਲ ਹੈ, ਜਿਸਨੇ 35 ਲੱਖ ਰੁਪਏ ਦੀ ਨਕਦੀ ਲੁੱਟਣ ਵਾਲੇ ਅਤੇ ਉਨ੍ਹਾ ਦੇ ਨਾਲ ਸ਼ਾਮਲ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ।
ਡੀ.ਸੀ.ਪੀ. ਐਸ.ਪੀ.ਐਸ. ਢੀਂਡਸਾ, ਏ.ਡੀ.ਸੀ.ਪੀਜ਼ ਡਾ. ਪ੍ਰਗਿਆ ਜੈਨ, ਰੁਪਿੰਦਰ ਕੌਰ ਭੱਟੀ, ਏ.ਸੀ.ਪੀ. ਹਰਸਿਮਰਤ ਪਾਲ ਸਿੰਘ ਦੇ ਨਾਲ ਪੁਲਿਸ ਕਮਿਸ਼ਨਰ ਨੇ 35 ਲੱਖ ਰੁਪਏ ਦੀ ਲੁੱਟ ਦਾ ਪਰਦਾਫਾਸ਼ ਕਰਨ ਵਾਲੀ ਟੀਮ ਦੇ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ, ਜਿਨ੍ਹਾਂ ਵਿੱਚ ਸਬ-ਇੰਸਪੈਕਟਰ ਹਰਮਿੰਦਰ ਸਿੰਘ, ਸਤੀਸ਼ ਕੁਮਾਰ, ਅਮਰਜੀਤ ਸਿੰਘ, ਜਸਪਾਲ ਸਿੰਘ, ਸਹਾਇਕ ਸਬ-ਇੰਸਪੈਕਟਰ ਰਵਿੰਦਰਪਾਲ ਸਿੰਘ, ਰੁਪਿੰਦਰਦੀਪ ਸਿੰਘ, ਅਮਰੀਕ ਸਿੰਘ, ਅਸ਼ੋਕ ਕੁਮਾਰ, ਜਸਪਾਲ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਪਾਲ, ਹੈੱਡ ਕਾਂਸਟੇਬਲ ਬਲਵਿੰਦਰ ਸਿੰਘ, ਬਲਕਾਰ ਸਿੰਘ, ਪ੍ਰਭਜੀਤ ਸਿੰਘ, ਗੁਰਦੀਪ ਸਿੰਘ, ਮਨਿੰਦਰ ਸਿੰਘ ਅਤੇ ਹਨੀਪ੍ਰੀਤ ਸਿੰਘ ਸ਼ਾਮਲ ਸਨ।
ਹੋਰ ਪੜ੍ਹੋ :-ਸਹਾਇਕ ਕਮਿਸ਼ਨਰ ਨੇ ਨਵੇਂ ਬਣ ਰਹੇ ਸਿਵਲ ਹਸਪਤਾਲ ਦਾ ਕੀਤਾ ਦੌਰਾ
ਇਸ ਤੋਂ ਇਲਾਵਾ ਉਨ੍ਹਾਂ ਇੰਸਪੈਕਟਰ ਸਤਪਾਲ ਸਿੰਘ, ਮਧੂ ਬਾਲਾ, ਗੁਰਜੀਤ ਸਿੰਘ, ਰਾਜਵੰਤ ਸਿੰਘ, ਗੁਰਮੇਲ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ, ਅਜੀਤ ਕੁਮਾਰ, ਮਨਜੋਤ ਸਿੰਘ, ਜਸਵਿੰਦਰ ਸਿੰਘ, ਧੀਰਜ ਸਹਿਗਲ, ਹਰਮਨਬੀਰ ਸਿੰਘ, ਰਜਿੰਦਰ ਸਿੰਘ, ਕੁਲਬੀਰ ਸਿੰਘ, ਸੁਮਨਦੀਪ ਸਿੰਘ, ਮਨਜਿੰਦਰ ਸਿੰਘ, ਰਵਿੰਦਰ ਸਿੰਘ ਅਤੇ ਉਦੈਵੀਰ ਸਿੰਘ ਨੂੰ ਆਪਣੀ ਡਿਊਟੀ ਪ੍ਰਤੀ ਸਮਰਪਣ ਅਤੇ ਲੁਟੇਰਿਆਂ ਜਾਂ ਚੋਰਾਂ ਨੂੰ ਗ੍ਰਿਫਤਾਰ ਕਰਨ ਲਈ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਸਾਰੇ ਮੁਲਾਜ਼ਮਾਂ ਨੇ ਸ਼ਾਨਦਾਰ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪ੍ਰਤੀ ਸੱਚੀ ਸ਼ਰਧਾ ਦੇ ਸਦਕਾ ਇਹ ਸਨਮਾਨ ਦਿੱਤਾ ਗਿਆ ਹੈ। ਸ੍ਰੀ ਭੁੱਲਰ ਨੇ ਉਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਸਮਾਜ ਦੀ ਸੇਵਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਸ੍ਰੀ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਹੁਣ ਅਜਿਹੇ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰੇਗੀ ਜੋ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ ਜਿਸਦੇ ਸਦਕਾ ਸ਼ਹਿਰ ਵਿੱਚ ਚੌਵੀ ਘੰਟੇ ਚੌਕਸੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਲੁਧਿਆਣਾ ਨੂੰ ਅਪਰਾਧ ਮੁਕਤ ਜ਼ਿਲ੍ਹਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
I/257130/2021