ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਕਮਿਸ਼ਨਰੇਟ ਪੁਲਿਸ ਵੱਲੋਂ ਲਾਡੋਵਾਲ ਬੇਟ ਏਰੀਆ ‘ਚ 80 ਹਜ਼ਾਰ ਲੀਟਰ ਲਾਹਣ ਕੀਤੀ ਬ੍ਰਾਮਦ

GURPREET SINGH BHULAR
ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਕਮਿਸ਼ਨਰੇਟ ਪੁਲਿਸ ਵੱਲੋਂ ਲਾਡੋਵਾਲ ਬੇਟ ਏਰੀਆ 'ਚ 80 ਹਜ਼ਾਰ ਲੀਟਰ ਲਾਹਣ ਕੀਤੀ ਬ੍ਰਾਮਦ
ਨਸ਼ਾ ਤਸਕਰੀ ਲਈ ਬਦਨਾਮ ਇਲਾਕਿਆਂ ‘ਚ ਸਰਚ ਅਭਿਆਨ ਜਾਰੀ
ਗੈਰ-ਕਾਨੂੰਨੀ ਧੰਦੇ ‘ਚ ਸ਼ਾਮਲ ਲੋਕਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ – ਪੁਲਿਸ ਕਮਿਸ਼ਨਰ

ਲੁਧਿਆਣਾ, 26 ਮਾਰਚ 2022

ਨਾਜਾਇਜ਼ ਸ਼ਰਾਬ ਮਾਫੀਆ ਅਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਅੱਜ ਸਤਲੁਜ ਦਰਿਆ ਦੇ ਨਾਲ ਲੱਗਦੇ ਲਾਡੋਵਾਲ ਦੇ ਮੰਡ ਖੇਤਰ ਵਿੱਚੋਂ 80 ਹਜ਼ਾਰ ਲੀਟਰ ਲਾਹਣ ਜ਼ਬਤ ਕੀਤੀ ਹੈ।

ਹੋਰ ਪੜ੍ਹੋ :-13ਵਾਂ ਕਬਾਇਲੀ ਯੂਥ ਐਕਸਚੇਂਜ ਪ੍ਰੋਗਰਾਮ- ਭਾਸ਼ਣ ਪ੍ਰਤੀਯੋਗਤਾ, ਸਫਾਈ (ਸਵੱਛਤਾ) ਅਭਿਆਨ ਕਰਵਾਇਆ ਗਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼-1 ਦੀ ਪੁਲਿਸ ਟੀਮ ਨੇ ਲਾਡੋਵਾਲ ਖੇਤਰ ਦੇ ਬੇਟ ਇਲਾਕੇ ਵਿੱਚੋਂ ਕਿਸ਼ਤੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਹੈ.

ਉਨ੍ਹਾਂ ਦੱਸਿਆ ਕਿ ਟੀਮ ਨੇ ਮੌਕੇ ਤੋਂ 80 ਹਜ਼ਾਰ ਲੀਟਰ ਲਾਹਣ ਅਤੇ 30 ਲੀਟਰ ਗੈਰ-ਕਾਨੂੰਨੀ ਸ਼ਰਾਬ ਬ੍ਰਾਮਦ ਕੀਤੀ ਹੈ ਜਿਸ ਤੋਂ ਬਾਅਦ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1 ਅਤੇ 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵੱਡਾ ਸੰਯੁਕਤ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸ. ਭੁੱਲਰ ਨੇ ਕਿਹਾ ਕਿ ਏ.ਸੀ.ਪੀਜ਼ ਅਤੇ ਐਸ.ਐਚ.ਓਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਵਿਕਰੀ ਨਾ ਹੋਣ ਦੇਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Spread the love