ਰੋਜ਼ਾਨਾ ਦੇ ਖਰਚਿਆਂ ਦੀ ਪੁਰਤੀ ਲਈ ਕਿਸਾਨ ਦਾਲਾਂ,ਤੇਲ ਬੀਜ ਅਤੇ ਸਬਜੀਆਂ ਖੁਦ ਪੈਦਾ ਕਰਨ : ਡਿਪਟੀ ਕਮਿਸ਼ਨਰ
ਪਠਾਨਕੋਟ: 8 ਅਪ੍ਰੈਲ 2022
ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਨਿੱਜੀ ਤੋਰ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦਾ ਹੈ ਕਿ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੈ ਠੰਡ ਦਾ ਮੋਸਮ ਹੋਣ ਕਰਕੇ ਝੋਨੇ ਦੀ ਫਸਲ ਤਿਆਰ ਹੋਣ ਤੇ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਜਿਲ੍ਹਾ ਪਠਾਨਕੋਟ ਅੰਦਰ ਝੋਨੇ ਦੀ ਬਿਜਾਈ 1 ਜੂਨ ਤੋਂ ਸੁਰੂ ਕੀਤੀ ਜਾਵੇ, ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਤੋਂ ਵੀ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਇਆ ਹੈ।
ਹੋਰ ਪੜ੍ਹੋ :-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ
ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਏ ਜ਼ਿਲਾ ਪੱਧਰੀ ਕਿਸਾਨ ਮੇਲੇ ਦੋਰਾਨ ਸਿਰਕਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਵਿਭੂਤੀ ਸਰਮਾ ਹਲਕਾ ਇੰਚਾਰਜ ਪਠਾਨਕੋਟ, ਅਮਿਤ ਮਿੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਅਮਰੀਕ ਸਿੰਘ ਬਲਾਕ ਖੇਤੀ ਬਾੜੀ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਜਤਿੰਦਰ ਕੁਮਾਰ, ਨਿਰਮਲਾ ਦੇਵੀ ਸਰਪੰਚ, ਰਵਿੰਦਰ ਸਿੰਘ,ਵਿਸ਼ਾਲ ਸ਼ਰਮਾ ਖੇਤੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ,ਡਾ. ਹਰਪ੍ਰੀਤ ਸਿੰਘ ਡਿਪਟੀ ਪੀ ਡੀ, ਡਾ.ਰਣਧੀਰ ਸਿੰਘ ਖੇਤੀਬਾੜੀ ਅਫਸਰ, ਡਾ.ਹਰਿੰਦਰ ਸਿੰਘ ਬੈਂਸ,ਡਾ. ਸਵਰੂਪ ਕੁਮਾਰ ਡਿਗਰਾ(ਸੇਵਾ ਮੁਕਤ ਖੇਤੀ ਅਧਿਕਾਰੀ) ਅਵਤਾਰ ਸਿੰਘ ਅਜੀਜਪੁਰ,ਗੌਰਵ ਕੁਮਾਰ ਝਲੋਆ,ਜਸਵੰਤ ਸਿੰਘ,ਗੁਰਦਿਆਲ ਸਿੰਘ ਸੈਣੀ, ਬਲਵਿੰਦਰ ਕੁਮਾਰ,ਮਨਜੀਤ ਕੌਰ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਜਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਮੇਲਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਆਦੇਸਾਂ ਅਨੁਸਾਰ ਲਗਾਇਆ ਗਿਆ ਅਤੇ ਕਿਸਾਨ ਮੇਲੇ ਦੋਰਾਨ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਮਾਨਯੋਗ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਅਤੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਖੇਤੀਬਾੜੀ,ਬਾਗਬਾਨੀ,ਡੇਅਰੀ ਵਿਭਾਗ,ਮੱਛੀ ਪਾਲਣ, ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਕਿਸਾਨ ਮੇਲੇ ਦਾ ਮੁੱਖ ਉਦੇਸ਼ ਝੋਨੇ ਦੀ ਸਿੱਧੀ ਬਿਜਾਈ ਅਪਨਾਉ,ਪਾਣੀ ਬਚਾਉ,ਪੰਜਾਬ ਬਚਾਉ” ਤੇ ਸਹਿਕਾਰੀ ਖੇਤੀ ਰਿਹਾ।ਵੱਖ ਵੱਖ ਅਦਾਰਿਆ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।
ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਕਿਸਾਨ ਸਿਖਲਾਈ ਕੈਂਪ ਲਗਾਉਣਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬਲਾਕ ਅਤੇ ਪਿੰਡ ਪੱਧਰ ’ਤੇ ਵੀ ਲਗਾਏ ਜਾਣ ਤਾਂ ਜੋ ਜਿਹੜੇ ਕਿਸਾਨ ਇਸ ਕੈਂਪ ਵਿੱਚ ਨਹੀਂ ਆ ਸਕੇ ਹਨ,ਉਹ ਇੰਨ੍ਹਾਂ ਕੈਂਪ ਵਿੱਚ ਆ ਕੇ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣੂ ਹੋ ਸਕਣ।
ਡਿਪਟੀ ਕਮਿਸ਼ਨਰ ਸ੍ਰ ਹਰਬੀਰ ਸਿੰਘ ਜੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਝੋਨੇ ਦੀ ਲਵਾਈ ਕਤਿੀ ਜਾਵੇ ਤਾਂ ਝੋਨੇ ਦੀ ਪੈਦਾਵਾਰ ਵਧਣ ਦੇ ਨਾਲ ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਬਿਹਤਰੀ ਲਈ ਗੁਣਵਤਾ ਭਰਪੂਰ ਅਨਾਜ,ਸਬਜੀਆਂ ਅਤੇ ਫਲ ਪੈਦਾ ਕਰਨ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਜੈਵਿਕ ਤਰੀਕੇ ਅਪਣਾ ਕੇ ਪੈਦਾ ਕੀਤੇ ਖੇਤੀ ਉਤਪਾਦਾਂ ਦਾ ਖੁਦ ਮੰਡੀਕਰਨ ਕਰਨਾ ਚਾਹੀਦਾ ਤਾਂ ਜੋ ਖੇਤੀ ਆਮਦਨ ਦੇ ਨਾਲ ਨਾਲ ਸ਼ੁੱਧ ਮੁਨਾਫਾ ਵਧਾਇਆ ਜਾ ਸਕੇ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਅਤੇ ਸਕੀਮਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ ਵੱਖ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾਂਦੇ ਹਨ ਪਰ ਫਿਰ ਵੀ ਜੇਕਰ ਕਿਸੇ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਸਕਦਾ ਹੈ।
ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਆਪਣੇ ਖੇਤਾਂ ਵਿੱਚ ਕੁਦਰਤੀ ਤਰੀਕੇ ਅਪਨਾਉਂਦਿਆਂ ਸਬਜੀਆਂ,ਫਸਲ ਅਤੇ ਅਨਾਜ ਪੈਦਾ ਕਰਨੇ ਚਾਹੀਦੇ ਹਨ ,ਜਿਸ ਨਾਲ ਤਕਰੀਬਨ 30-35 ਹਜ਼ਾਰ ਰੁਪਏ ਪ੍ਰਤੀ ਸਾਲ ਬੱਚਤ ਕੀਤੀ ਜਾ ਸਕਦੀ ਹੈ।
ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਡਾ. ਗੁਲਜ਼ਾਰ ਸਿੰਘ ਸੰਘੇੜਾ ਡਾਇਰੈਕਟਰ ਖੇਤਰੀ ਗੰਨਾ ਖੋਜ ਕੇਂਦਰ,ਕਪੂਰਥਲਾ ਨੇ ਗੰਨੇ ਕਾਸ਼ਤ ਬਾਰੇ,ਡਾ. ਸੀਮਾ ਸਰਮਾ ਫਸਲ ਵਿਗਿਆਨੀ ਨੇ ਝੋਨੇ ਦੀਆਂ ਉੱਨਤ ਕਿਸਮਾਂ ਦੀ ਬਿਜਾਈ ਕਰਨ,ਡਾ. ਜਸਬੀਰ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਬਾਰੇ,ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰ ਡਾ ਸੁਨੀਲ ਕਸ਼ੱਅਪ ਨੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ,ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਬਾਗਾਂ ਦੀਆਂ ਸਮੱਸਿਆਂਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਡਾ. ਪਿ੍ਰਤਪਾਲ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ।ਅਗਾਂਹਵਧੂ ਕਿਸਾਨ ਗੁਰਨਾਮ ਸਿੰਘ ਛੀਨਾ ਨੇ ਕਿਸਾਨਾਂ ਦੀਆਂ ਗੰਨੇ ਦੀ ਕਾਸ਼ਤ ਨਾਲ ਸੰਬੰਧਤ ਸਮੱਸਿਆਵਾਂ ਆਦਿ ਤੋਂ ਜਾਣੂ ਕਰਵਾਇਆ।