ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਤੋਂ ਸ਼ੁਰੂ

Randeep Kumar Handa
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਤੋਂ ਸ਼ੁਰੂ

ਫਾਜ਼ਿਲਕਾ, 3 ਜਨਵਰੀ 2023

ਸ੍ਰ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 09 ਜਨਵਰੀ 2023 ਨੂੰ ਪੰਜਾਬ ਵਿੱਚ ਅਲੱਗ-ਅਲੱਗ ਡੇਅਰੀ ਟ੍ਰੈਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।

ਹੋਰ ਪੜ੍ਹੋ – ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਲਈ ਰਜਿਸਟੇ੍ਰਸ਼ਨ ਸ਼ੁਰੂ

ਉਨ੍ਹਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਬੰਧੀ  ਦੁੱਧ ਤੋਂ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਅਤੇ ਸੰਤੁਲਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੈਨਿੰਗ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਲਈ ਜ਼ਿਲ੍ਹਾ ਫਾਜਿਲਕਾ ਅਤੇ ਰਾਜਸਥਾਨ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ. ਮੁਕਤਸਰ ਸਾਹਿਬ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ।

ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616  ਤੇ ਸੰਪਰਕ ਕਰ ਸਕਦੇ ਹਨ।

Spread the love