ਪਟਿਆਲਾ, 16 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਦੇ ਧੰਦੇ ਨੂੰ ਪ੍ਰਫੁਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਡੇਅਰੀ ਕਿੱਤੇ ਦੀ ਤਕਨੀਕੀ ਜਾਣਕਾਰੀ ਦੇਣ ਲਈ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਸਵੈ-ਰੋਜ਼ਗਾਰ ਸਿਖਲਾਈ ਕੋਰਸ 22 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਯੋਗ ਉਮੀਦਵਾਰਾਂ ਦੀ ਚੋਣ 17 ਨਵੰਬਰ ਨੂੰ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਡੇਅਰੀ ਵਿਕਾਸ ਬੋਰਡ ਦੇ ਬੁਲਾਰੇ ਨੇ ਦੱਸਿਆ ਉਕਤ ਸਕੀਮ ਤਹਿਤ ਮਿਤੀ 22 ਨਵੰਬਰ 2021 ਤੋਂ ਦੋ ਹਫ਼ਤੇ ਦਾ ਡੇਅਰੀ ਸਵੈ ਰੁਜ਼ਗਾਰ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਚੋਣ ਮਿਤੀ 17 ਨਵੰਬਰ 2021 ਨੂੰ ਸਵੇਰੇ 9:30 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਵਿਖੇ ਕੀਤੀ ਜਾਣੀ ਹੈ।
ਇਸ ਲਈ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਫ਼ੋਟੋ ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ। ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313-321, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ, ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ।