ਲਿੰਕ https://t.me/DbeeLudhiana ‘ਤੇ ਕਲਿੱਕ ਕਰਕੇ ਚੈਨਲ ਨਾਲ ਜੁੜਿਆ ਜਾ ਸਕਦਾ ਹੈ
ਲੁਧਿਆਣਾ, 28 ਮਾਰਚ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਦੇ ਦਫਤਰ ਦੀਆਂ ਸਾਰੀਆਂ ਗਤੀਵਿਧੀਆਂ ਹੁਣ ਸਾਡੇ ਟੈਲੀਗ੍ਰਾਮ ਚੈਨਲ ‘ਤੇ ਉਪਲਬਧ ਹਨ। ਇਸ ਲਈ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਉਮੀਦਵਾਰਾਂ ਨੂੰ ਇਸ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਜਾਂਦੀ ਹੈ।
ਹੋਰ ਪੜ੍ਹੋ :-ਜਿਲ੍ਹਾ ਪ੍ਰਸਾਸਨ ਵੱਲੋਂ ਫੰਗੋਤਾ ਵੈਲੀ ਨੂੰ ਟੂਰਿਸਟ ਹੱਬ ਵਜੋਂ ਪਰਮੋਟ ਕਰਨ ਲਈ ਕੀਤਾ ਫੰਗੋਤਾ ਵੈਲੀ ਮੋਟਰਸਾਇਕਲ ਟੂਰ ਆਯੋਜਿਤ
ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਟੈਲੀਗ੍ਰਾਮ ਚੈਨਲ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਅਸੀਂ ਬੇਅੰਤ ਲੋਕਾਂ ਨੂੰ ਜੋੜ ਸਕਦੇ ਹਾਂ, ਤਾਂ ਜੋ ਉਹ ਹਰ ਤਰ੍ਹਾਂ ਦੀਆਂ ਨੌਕਰੀਆਂ ਦੀਆਂ ਸੂਚਨਾਵਾਂ (ਸਰਕਾਰੀ ਅਤੇ ਪ੍ਰਾਈਵੇਟ), ਮੁਫਤ ਸਰਕਾਰੀ ਸੂਚਨਾਵਾਂ ਬਾਰੇ ਤੁਰੰਤ ਅਤੇ ਨਵੀਨਤਮ ਜਾਣਕਾਰੀ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜੌਬ ਕੋਚਿੰਗ, ਕਰੀਅਰ ਕਾਉਂਸਲਿੰਗ, ਪਲੇਸਮੈਂਟ ਕੈਂਪ, ਸਵੈ-ਰੁਜ਼ਗਾਰ, ਹੁਨਰ ਵਿਕਾਸ ਕੋਰਸ ਅਤੇ ਡੀ.ਬੀ.ਈ.ਈ. ਦੁਆਰਾ ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਹੋਰ ਸਾਰੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਲਿੰਕ https://t.me/DbeeLudhiana ‘ਤੇ ਕਲਿੱਕ ਕਰਕੇ ਚੈਨਲ ਨਾਲ ਜੁੜ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪਲੇ ਸਟੋਰ ਜਾਂ ਐਪ ਸਟੋਰ ਤੋਂ ਟੈਲੀਗ੍ਰਾਮ ਐਪ ਡਾਊਨਲੋਡ ਕਰਕੇ ਜਾਂ Dbee Ludhiana ਸਰਚ ਕਰਕੇ ਚੈਨਲ ਨਾਲ ਜੁੜਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।