ਲੁਧਿਆਣਾ, 06 ਅਕਤੂਬਰ 2021
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼੍ਰੀਮਤੀ ਰਣਜੀਤ ਕੌਰ, ਰੋਜਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਐਸ.ਐਸ.ਸੀ ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ, ਸੀ.ਈ.ਟੀ, ਪੀ.ਪੀ.ਐਸ.ਸੀ, ਪੀ.ਐਸ.ਐਸ.ਐਸ.ਬੀ ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ।
ਹੋਰ ਪੜ੍ਹੋ :-ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਨਾਲ ਪਛੜੀਆਂ ਸ਼੍ਰੇਣੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਜਸਵੀਰ ਸਿੰਘ ਗੜ੍ਹੀ
ਉਹਨਾਂ ਅੱਗੇ ਦਸਿੱਆ ਕਿ ਇਸ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ ਅਤੇ ਘੱਟੋ-ਘੱਟ ਚਾਰ ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਹ ਕਲਾਸ 01 ਘੰਟਾ 30 ਮਿੰਟ ਤੱਕ ਦੀ ਹੋਵੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਚੱਲੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਲਿੰਕ www.eduzphere.com/freegovtexams ‘ਤੇ ਰਜਿਸਟ੍ਰੇਸ਼ਨ ਕਰਨ ਅਤੇ ਰਜਿਸਟ੍ਰੇਸ਼ਨ ਤੋ ਬਾਅਦ ਸਕਰਿਨਿੰਗ ਟੈਸਟ ਕਲੀਅਰ ਕਰਨ ਤਾਂ ਜੋ ਉਹਨਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਾਇਟ www.pgrkam.com ‘ਤੇ ਹਦਾਇਤਾ ਵੇਖਣ ਦਾ ਨਾਲ-ਨਾਲ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।