ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਜੀ.ਓ.ਜੀਜ਼ ਵੱਲੋਂ ਦਿੱਤੇ ਫੀਡਬੈਕ ‘ਤੇ ਕੀਤੀ ਜਾਵੇ ਸਮੇਂ ਸਿਰ ਕਾਰਵਾਈ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਜੀ.ਓ.ਜੀਜ਼ ਵੱਲੋਂ ਦਿੱਤੇ ਫੀਡਬੈਕ 'ਤੇ ਕੀਤੀ ਜਾਵੇ ਸਮੇਂ ਸਿਰ ਕਾਰਵਾਈ
ਲੁਧਿਆਣਾ, 29 ਅਕਤੂਬਰ 2021

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀਜ਼) ਵੱਲੋਂ ਦਿੱਤੇ ਫੀਡਬੈਕ ‘ਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਵੇ।

ਹੋਰ ਪੜ੍ਹੋ :-ਉਪ ਮੁੱਖ ਮੰਤਰੀ ਨੇ ਲਿਆ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ

ਪੰਜਾਬ ਸਰਕਾਰ ਦੀ ਇਸ ਫਲੈਗਸ਼ਿਪ ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰਨ ਵਿੱਚ ਇੱਕ ਉਤਪ੍ਰੇਰਕ ਵਜੋਂ ਕੰਮ ਕਰ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀ.ਓ.ਜੀ. ਪੰਜਾਬ ਸਰਕਾਰ ਦੀਆਂ ਅਸਲ ਅੱਖਾਂ ਅਤੇ ਕੰਨ ਹਨ ਕਿਉਂਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਵੱਲੋਂ ਮੁਹੱਈਆ ਕਰਵਾਈ ਗਈ ਵਡਮੁੱਲੀ ਜਾਣਕਾਰੀ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਵਿੱਚ ਕਾਫੀ ਮਦਦ ਕਰ ਰਹੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜਿਵੇਂ ਹੀ ਜੀ.ਓ.ਜੀਜ਼ ਵੱਲੋਂ ਕੋਈ ਵੀ ਮੁੱਦਾ ਉਜਾਗਰ ਕੀਤਾ ਜਾਂਦਾ ਹੈ, ਪ੍ਰਸ਼ਾਸਨਿਕ ਵਿਭਾਗਾਂ ਨੂੰ ਇਨ੍ਹਾਂ ਸ਼ਿਕਾਇਤਾਂ ‘ਤੇ ਸਮਾਂਬੱਧ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਪੂਰੀ ਸਹੂਲਤ ਮਿਲ ਸਕੇ।

ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨਿਕ ਸੁਧਾਰ (ਸੇਵਾ ਕੇਂਦਰ), ਖੇਤੀਬਾੜੀ, ਸਮਾਜਿਕ ਨਿਆਂ, ਪ੍ਰਵਾਸੀ ਭਾਰਤੀ ਮਾਮਲੇ, ਲੋਕ ਨਿਰਮਾਣ ਵਿਭਾਗ, ਸਮਾਜਿਕ ਸੁਰੱਖਿਆ, ਜਲ ਸਪਲਾਈ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਮੁੱਦਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਜੀ.ਓ.ਜੀਜ਼ ਵੱਲੋਂ ਦਰਸਾਏ ਗਏ ਮੁੱਦਿਆਂ ਦੀ ਕਾਰਵਾਈ ਦੀ ਰਿਪੋਰਟ ਜਲਦ ਤੋਂ ਜਲਦ ਪੇਸ਼ ਕਰਨ। ਸ੍ਰੀ ਸ਼ਰਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Spread the love