ਡੀ.ਸੀ. ਵੱਲੋਂ ‘ਦ ਸਤਲੁਜ ਵੇਵ’ ਨਿਊਜ਼ਲੈਟਰ ਜਾਰੀ

ਕਲੱਬ ਦੀ ਕਾਰਜਕਾਰੀ ਕਮੇਟੀ ਦੇ ਉੱਦਮ ਦੀ ਕੀਤੀ ਸ਼ਲਾਘਾ
ਲੁਧਿਆਣਾ, 20 ਜੁਲਾਈ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਤਲੁਜ ਕਲੱਬ ਦਾ ਮਹੀਨਵਾਰ ਨਿਊਜ਼ਲੈਟਰ ‘ਦ ਸਤਲੁਜ ਵੇਵ’ ਜਾਰੀ ਕੀਤਾ।
ਡਿਪਟੀ ਕਮਿਸ਼ਨਰ ਜੋ ਸਤਲੁਜ ਕਲੱਬ ਦੇ ਪ੍ਰਧਾਨ ਵੀ ਹਨ, ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਡਾ ਬਲਜਿੰਦਰ ਸਿੰਘ ਢਿੱਲੋਂ ਦੇ ਨਾਲ ਕਲੱਬ ਦੀ ਕਾਰਜਕਾਰੀ ਕਮੇਟੀ ਦੇ ਉੱਦਮ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਕਲੱਬ ਦੇ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਨਿਊਜ਼ਲੈਟਰ ਵਿਚ ਲੇਖ, ਕਵਿਤਾਵਾਂ ਜਾਂ ਤਸਵੀਰਾਂ ਦੇ ਮਾਧਿਅਮ ਰਾਹੀਂ ਆਪਣੇ ਵਿਚਾਰ ਸਾਂਝੇ ਕਰ ਸਕਣਗੇ। ਸ੍ਰੀ ਸ਼ਰਮਾ ਨੇ ਕਿਹਾ ਕਿ ਨਿਊਜਲੈਟਰ ਵਿਚ ਹਰ ਮਹੀਨੇ ਕਲੱਬ ਦੀਆਂ ਪ੍ਰਾਪਤੀਆਂ ਵੀ ਸ਼ਾਮਲ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਵਿੱਚ, ਜ਼ਿਆਦਾਤਰ ਲੋਕਾਂ ਦੀ ਆਪਣੀ ਜ਼ਿੰਦਗੀ ਵਿੱਚ ਵੱਖੋ-ਵੱਖਰੇ ਤਜ਼ੁਰਬੇ ਹਾਸਲ ਕੀਤੇ ਹਨ, ਜੋ ਇਸ ਨਿਊਜਲੈਟਰ ਰਾਹੀਂ ਦੂਜਿਆਂ ਨਾਲ ਸਾਂਝੇ ਕੀਤੇ ਜਾ ਸਕਦੇ ਹਨ ਅਤੇ ਉਮੀਦ ਕੀਤੀ ਹੈ ਕਿ ਇਹ ਪਹਿਲਕਦਮੀ ਦੂਜਿਆਂ ਲਈ ਰਾਹ ਦਸੇਰੀ ਸਾਬਤ ਹੋਵੇਗੀ।
ਇਸ ਮੌਕੇ ਨਿਗਮ ਕੌਂਸਲਰ ਸ੍ਰੀ ਸੰਨੀ ਭੱਲਾ, ਜਨਰਲ ਸੱਕਤਰ ਸੰਜੀਵ ਢਾਂਡਾ, ਸੁਬੋਧ ਬਾਤਿਸ਼, ਮਨਿੰਦਰ ਸਿੰਘ ਬੇਦੀ, ਡਾ ਸੰਗੀਤਾ ਅਤੇ ਹੋਰ ਵੀ ਹਾਜ਼ਰ ਸਨ।

 

Spread the love