ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਪ੍ਰਦੂਸ਼ਣ ਫ਼ੈਲਾਉਣ ਵਾਲੇ ਪਟਾਕਿਆਂ ’ਤੇ ਲਗਾਈ ਪੂਰਨ ਪਾਬੰਦੀ

VISHESH SARANGAL
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੀ ਹਦਾਇਤ
ਨਿਰਧਾਰਤ ਸਮੇਂ ਅਨੁਸਾਰ ਕੇਵਲ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ
ਨਵਾਂਸ਼ਹਿਰ, 27 ਅਕਤੂਬਰ 2021
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਅਤੇ ਹੋਰਨਾਂ ਤਿਉਹਾਰਾਂ ਮੌਕੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੌਰਾਨ ਕੇਵਲ ਧੂੰਆਂ ਨਾ ਕਰਨ ਵਾਲੇ ਗਰੀਨ ਪਟਾਕੇ ਹੀ ਸੀਮਤ ਸਮੇਂ ਲਈ ਚਲਾਉਣ ਦੀ ਆਗਿਆ ਹੋਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਜ਼ਿਲੇ ਵਿਚ ਪ੍ਰਦੂਸ਼ਣ ਫੈਲਾਉਣ ਵਾਲੇ ਬੇਰੀਅਮ ਸਾਲਟਾਂ ਵਾਲੇ ਜਾਂ ਐਂਟੀਮਨੀ, ਲੀਥੀਅਮ, ਮਰਕਰੀ, ਆਰਸੈਨਿਕ, ਲੈੱਡ, ਸਟਰੋਂਥੀਅਮ, ਕਰੋਮੇਟ ਯੁਕਤ ਪਟਾਕਿਆਂ ਅਤੇ ਲੜੀਆਂ ਆਦਿ ’ਤੇ ਮੁਕੰਮਲ ਪਾਬੰਦੀ ਰਹੇਗੀ।

ਹੋਰ ਪੜ੍ਹੋ :-ਅੱਜ ਫੇਰ 13 ਪਿੰਡਾਂ ‘ਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ ਅਤੇ ਅਜਿਹੇ ਪਟਾਕਿਆਂ ਦੀ ਵਿਕਰੀ ਅਤੇ ਭੰਡਾਰ ਕਰਨ ਉਪਰ ਵੀ ਪਾਬੰਦੀ ਲਗਾਈ ਗਈ ਹੈ।
ਉਨਾਂ ਦੱਸਿਆ ਕਿ ਜ਼ਿਲੇ ਵਿਚ ਦੀਵਾਲੀ, ਿਸਮਸ, ਨਵੇਂ ਸਾਲ ਦੀ ਪੂਰਵ ਸੰਧਿਆ ਅਤੇ ਗੁਰਪੁਰਬ ਮੌਕੇ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨਾ ਦੱਸਿਆ ਕਿ ਦੀਵਾਲੀ ਮੌਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰਾਂ ਿਸਮਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ ਗੁਰਪੁਰਬ ਮੌਕੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਸ਼ਾਮ 9 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਉਨਾਂ ਕਿਹਾ ਕਿ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਜ਼ਿਲੇ ਅੰਦਰ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਉਨਾਂ ਕਿਹਾ ਕਿ ਖਾਮੋਸ਼ ਥਾਵਾਂ (ਸਾਈਲੈਂਸ ਜ਼ੋਨ) ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਆਦਿ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।
ਜੇਕਰ ਕੋਈ ਵਿਅਕਤੀ ਇਸ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਨਾਂ ਆਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਦੀਆਂ ਚੈਕਿੰਗ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਉਹ ਇਨਾਂ ਆਦੇਸ਼ਾਂ ਦੀ ਉਲੰਘਣਾ ਦੀ ਕਿਸੇ ਵੀ ਸਥਿਤੀ ਵਿਚ ਫੌਰਨ ਕਾਰਵਾਈ ਅਮਲ ਵਿਚ ਲਿਆਉਣਗੇ।
ਫੋਟੋ : -ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।
Spread the love