ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ ‘ਚ ਕੰਪਿਊਟਰ ਲੈਬ ਦਾ ਉਦਘਾਟਨ

– 25 ਕੰਪਿਊਟਰਾਂ ਨਾਲ ਲੈਸ ਲੈਬ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਲੁਧਿਆਣਾ, 24 ਦਸੰਬਰ 2024 

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ।

ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ।

ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ/ਹੈਡ ਸੀ.ਐਸ.ਆਰ. ਸ੍ਰੀ ਅਮਿਤ ਧਵਨ ਆਪਣੀ ਟੀਮ, ਜਿਸ ਵਿੱਚ ਸ੍ਰੀ ਰਿਸ਼ੀਮੂ ਜੈਨ, ਸ੍ਰੀ ਵਿਜੇ ਕੁਮਾਰ ਅਤੇ ਸ੍ਰੀ ਹਰਨੇਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੁੱਚੇ ਮੈਂਬਰ ਪੰਚਾਇਤ ਮੌਜੂਦ ਸਨ।

ਸਸਰਾਲੀ ਪਿੰਡ ਦੇ ਸਕੂਲ ਪ੍ਰਬੰਧਕਾਂ ਅਤੇ ਗ੍ਰਾਮ ਪੰਚਾਇਤ ਨੇ ਕੰਪਿਊਟਰ ਲੈਬ ਦੀ ਸਥਾਪਨਾ ਲਈ ਸ਼੍ਰੀ ਸਚਿਤ ਜੈਨ ਵਾਈਸ ਚੇਅਰਮੈਨ ਵੀ.ਐਸ.ਐਸ.ਐਲ. ਅਤੇ ਸ਼੍ਰੀਮਤੀ ਸੌਮਿਆ ਜੈਨ ਐਗਜ਼ੀਕਿਊਟਿਵ ਡਾਇਰੈਕਟਰ, ਸ਼੍ਰੀ ਆਰ ਕੇ ਰੇਵਾੜੀ ਈ.ਡੀ. ਅਤੇ ਪ੍ਰਬੰਧਨ ਦੇ ਹੋਰ ਮੈਂਬਰਾਂ ਦਾ ਧੰਨਵਾਦ ਕੀਤਾ ਕਿਉਂਕਿ ਇਹ ਬੱਚਿਆਂ ਲਈ ਇੱਕ ਬੁਨਿਆਦੀ ਲੋੜ ਸੀ। ਇਸ ਕੰਪਿਊਟਰ ਲੈਬ ਦੇ ਸਥਾਪਤ ਹੋਣ ਨਾਲ ਲਗਭਗ 500 ਵਿਦਿਆਰਥੀਆਂ ਨੂੰ ਲਾਭ ਮਿਲੇਗਾ।