ਫਾਜ਼ਿਲਕਾ 17 ਨਵੰਬਰ 2021
ਪਿਛਲੇ ਕੁਝ ਦਿਨਾਂ ਤੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਡੀ.ਸੀ.ਪੀ.ਯੂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿੱਚ ਬਾਲ ਦਿਵਸ ਮਨਾਇਆ ਗਿਆ।
ਹੋਰ ਪੜ੍ਹੋ :-ਮੋਹਾਲੀ ਪੁਲਿਸ ਵਲੋ 80,000 ਟਰਾਮਾਡੋਲ ਨਸ਼ੀਲੀ ਗੋਲੀਆਂ ਤੇ ਹੈਰੋਇਨ ਬਰਾਮਦ
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਨੇ ਦੱਸਿਆ ਕਿ ਇਸ ਹਫ਼ਤਾਵਾਰੀ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਆਈ.ਸੀ.ਪੀ.ਐਸ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਗਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਜਰਾਣਾ ਆਦਿ ਦੇ ਬੱਚਿਆਂ ਨੂੰ ਆਈ.ਸੀ.ਪੀ.ਐਸ. ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਰਣਵੀਰ ਕੌਰ, ਕੌਸ਼ਲ ਪਰੂਥੀ, ਅਜੇ ਸ਼ਰਮਾ, ਜਸਵਿੰਦਰ ਕੌਰ, ਰੁਪਿੰਦਰ ਸਿੰਘ, ਭੁਪਿੰਦਰ ਸਿੰਘ, ਨਿਸ਼ਾਨ ਸਿੰਘ, ਕੋਮਲ, ਸਰਬਜੀਤ, ਸਿਮਰਨ ਆਦਿ ਹਾਜ਼ਰ ਸਨ।