ਫਾਜ਼ਿਲਕਾ, 6 ਫ਼ਰਵਰੀ 2022
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਗਾਤਾਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਹੋਰ ਪੜ੍ਹੋ :-ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਹੀ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਇਸ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਗਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪੋ ਆਪਣੇ ਵਿਭਾਗ ਨਾਲ ਸਬੰਧਤ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਲਈ ਜਾਗਰੂਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਣ ਕਰਵਾਉਣ ਲਈ ਜਾਗਰੂਕ ਕਰਨ ਤਾਂ ਜੋ ਕੋਰੋਨਾ ਵਰਗੀ ਬੀਮਾਰੀ ਤੋਂ ਨਿਜਾਤ ਪਾਈ ਜਾ ਸਕੇ।
ਫਾਜਿ਼ਲਕਾ ਜਿ਼ਲ੍ਹੇ ਵਿਚ ਲੱਗ ਰਹੇ ਵੈਕਸੀਨੇਸ਼ਨ ਕੈਂਪ ਦੀ ਤਸਵੀਰ