ਸਿਵਲ ਸਰਜਨ ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਗਏ ਦਿਸ਼ਾ-ਨਿਰਦੇਸ਼
ਗੁਰਦਾਸਪੁਰ, 29 ਅਕਤੂਬਰ 2021
ਡਾ. ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਦੀ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ।
ਹੋਰ ਪੜ੍ਹੋ :-ਸੰਤੁਲਿਤ ਜੀਵਨਸ਼ੈਲੀ ਅਪਣਾ ਕੇ ਸਟਰੋਕ ਦੇ ਖ਼ਤਰੇ ਤੋਂ ਹੋ ਸਕਦੈ ਬਚਾਅ : ਸਿਵਲ ਸਰਜਨ ਡਾ. ਇੰਦਰਮੋਹਨ ਗੁਪਤਾ
ਮੀਟਿੰਗ ਦੌਰਾਨ ਸਿਵਲ ਸਰਜਨ ਨੇ ਜਿਲੇ ਵਿਚ ਵੱਧ ਰਹੇ ਡੇਂਗੂ ਕੇਸਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਰਨ ਲਈ ਕਿਹਾ ਅਤੇ ਨਾਲ ਹੀ ਕਿਸਾ ਕਿ ਸਮੇਂ -ਸਮੇਂ ਸਿਰ ਸਪਰੇਅ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਨੈਸ਼ਨਲ ਪ੍ਰੋਗਰਾਮਾਂ ਦਾ ਟੀਚਾ ਪੂਰਾ ਕੀਤਾ ਜਾਵੇ।
ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ -ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਗਮਲਿਆਂ ਅਤੇ ਫਰਿੱਜ਼ਾਂ ਆਦਿ ਦੀ ਸਫਾਈ ਲਗਾਤਾਰ ਕਰਦੇ ਰਹੋ ਅਤੇ ਡੇਂਗੂ ਮੱਛਰ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਪਿੰਡ ਤੇ ਸ਼ਹਿਰ ਪੱਧਰ ’ਤੇ ਲੋਕਾਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।