ਪੰਜਾਬ ਵਿਧਾਨ ਸਭਾ ਚੋਣਾਂ 2022
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਵੇਰਵਾ ਅਤੇ ਹਦਾਇਤਾਂ ਜਾਰੀ
ਆਫਲਾਈਨ ਵੀ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਲੁਧਿਆਣਾ, 24 ਜਨਵਰੀ 2022
ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ।
ਹੋਰ ਪੜ੍ਹੋ :-ਜ਼ਿਲਾ ਪੁਲੀਸ ਮੁਖੀ ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ, ਅੰਤਿਮ ਰਿਹਰਸਲ ਅੱਜ
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।
57-ਖੰਨਾ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫਸਰ (ਆਰ.ਓ) ਮਨਜੀਤ ਕੌਰ ਐਸ.ਡੀ.ਐਮ. ਖੰਨਾ ਕੋਲ ਤਹਿਸੀਲ ਕੰਪਲੈਕਸ ਖੰਨਾ ਸਥਿਤ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਖੰਨਾ ਦੇ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ, ਇਸੇ ਤਰ੍ਹਾਂ 58-ਸਮਰਾਲਾ ਲਈ ਆਰ.ਓ. ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਸਮਰਾਲਾ ਕੋਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਦੇ ਕੋਰਟ ਰੂਮ ਵਿਖੇ, 59-ਸਾਹਨੇਵਾਲ ਲਈ ਆਰ.ਓ. ਵਨੀਤ ਕੁਮਾਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਕੋਲ ਦਫ਼ਤਰ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ ਵਿਖੇ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੇ ਕੋਰਟ ਰੂਮ ਵਿਖੇ, 60-ਲੁਧਿਆਣਾ (ਪੂਰਬੀ) ਲਈ ਆਰ.ਓ. ਡਾ. ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਕੋਲ ਕਮਰਾ ਨੰਬਰ 52, ਨਗਰ ਨਿਗਮ ਲੁਧਿਆਣਾ ਜ਼ੋਨ-ਏ ਦਫ਼ਤਰ, ਨੇੜੇ ਮਾਤਾ ਰਾਣੀ ਚੌਕ ਲੁਧਿਆਣਾ, 61-ਲੁਧਿਆਣਾ ਦੱਖਣੀ ਲਈ ਆਰ.ਓ. ਅਮਿਤ ਕੁਮਾਰ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਕੋਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ ਵਿਖੇ, 62-ਆਤਮ ਨਗਰ ਲਈ ਆਰ.ਓ. ਪੂਨਮ ਪ੍ਰੀਤ ਕੌਰ, ਸੰਯੁਕਤ ਕਮਿਸ਼ਨਰ-2 ਨਗਰ ਨਿਗਮ ਲੁਧਿਆਣਾ, ਕਮਰਾ ਨੰਬਰ 6, ਦੂਜੀ ਮੰਜ਼ਿਲ, ਨਗਰ ਨਿਗਮ ਜ਼ੋਨ-ਸੀ ਦਫਤਰ, ਗਿੱਲ ਰੋਡ, ਲੁਧਿਆਣਾ ਵਿਖੇ, 63-ਲੁਧਿਆਣਾ (ਕੇਂਦਰੀ) ਲਈ ਆਰ.ਓ. ਸ਼ਿਖਾ ਭਗਤ ਏ.ਸੀ.ਏ. ਗਲਾਡਾ, ਲੁਧਿਆਣਾ, ਕਮਰਾ ਨੰਬਰ 202, ਪਹਿਲੀ ਮੰਜ਼ਿਲ, ਗਲਾਡਾ ਦਫ਼ਤਰ, ਫਿਰੋਜ਼ਪੁਰ ਰੋਡ, ਲੁਧਿਆਣਾ, 64-ਲੁਧਿਆਣਾ ਵੈਸਟ ਲਈ ਆਰ.ਓ. ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਕੋਲ ਕਮਰਾ ਨੰਬਰ 129, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ, 65-ਲੁਧਿਆਣਾ ਉੱਤਰੀ ਲਈ ਆਰ.ਓ. ਪ੍ਰੀਤਇੰਦਰ ਸਿੰਘ ਬੈਂਸ, ਅਸਟੇਟ ਅਫ਼ਸਰ, ਗਲਾਡਾ, ਲੁਧਿਆਣਾ ਕਮਰਾ ਨੰਬਰ 301, ਦੂਜੀ ਮੰਜ਼ਿਲ, ਗਲਾਡਾ, ਦਫ਼ਤਰ ਲੁਧਿਆਣਾ, 66-ਗਿੱਲ ਲਈ ਆਰ.ਓ. ਨਰਿੰਦਰ ਸਿੰਘ ਧਾਲੀਵਾਲ, ਸਕੱਤਰ, ਆਰ.ਟੀ.ਏ. ਲੁਧਿਆਣਾ ਕੋਲ ਮੀਟਿੰਗ ਹਾਲ, ਪੰਚਾਇਤ ਭਵਨ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ, 67-ਪਾਇਲ ਲਈ ਆਰ.ਓ. ਦੀਪਜੋਤ ਕੌਰ ਐਸ.ਡੀ.ਐਮ. ਪਾਇਲ ਕੋਲ ਦਫ਼ਤਰ ਐਸ.ਡੀ.ਐਮ. ਪਾਇਲ ਕੋਰਟ ਰੂਮ ਵਿਖੇ, 68-ਦਾਖਾ ਲਈ ਆਰ.ਓ. ਜਗਦੀਪ ਸਹਿਗਲ ਐਸ.ਡੀ.ਐਮ. ਲੁਧਿਆਣਾ (ਪੱਛਮੀ) ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਕੋਰਟ ਰੂਮ ਜਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ, 69-ਰਾਏਕੋਟ ਲਈ ਆਰ.ਓ. ਗੁਰਬੀਰ ਸਿੰਘ ਕੋਹਲੀ ਐਸ.ਡੀ.ਐਮ. ਰਾਏਕੋਟ ਦਫ਼ਤਰ ਐਸ.ਡੀ.ਐਮ. ਰਾਏਕੋਟ ਕੋਰਟ ਰੂਮ ਵਿਖੇ ਅਤੇ 70-ਜਗਰਾਉਂ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਵਿਕਾਸ ਹੀਰਾ ਐਸ.ਡੀ.ਐਮ. ਜਗਰਾਉਂ ਦਫ਼ਤਰ ਐਸ.ਡੀ.ਐਮ. ਜਗਰਾਉਂ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ 57-ਖੰਨਾ ਦੇ ਰਿਟਰਨਿੰਗ ਅਫਸਰ (ਆਰ.ਓ.) ਐਸ.ਡੀ.ਐਮ. ਖੰਨਾ ਮਨਜੀਤ ਕੌਰ ਰਾਹੀਂ ਨਾਮਜ਼ਦਗੀਆਂ ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਤਹਿਸੀਲ ਕੰਪਲੈਕਸ, ਖੰਨਾ ਵਿਖੇ ਭਰੀਆਂ ਜਾ ਸਕਦੀਆਂ ਹਨ, 58-ਸਮਰਾਲਾ ਦੇ ਰਿਟਰਨਿੰਗ ਅਫਸਰ ਐਸ.ਡੀ.ਐਮ. ਸਮਰਾਲਾ ਵਿਕਰਮਜੀਤ ਸਿੰਘ ਪਾਂਥੇ, ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਸਮਰਾਲਾ, 59-ਸਾਹਨੇਵਾਲ ਦੇ ਰਿਟਰਨਿੰਗ ਅਫਸਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਵਨੀਤ ਕੁਮਾਰ, ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੂਰਬੀ) ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ, ਲੁਧਿਆਣਾ, 60-ਲੁਧਿਆਣਾ (ਪੂਰਬੀ) ਲਈ ਨਗਰ ਨਿਗਮ ਲੁਧਿਆਣਾ ਦੇ ਜੋਨ-ਏ, ਕਮਰਾ ਨੰਬਰ 52 ਨੇੜੇ ਮਾਤਾ ਰਾਣੀ ਚੌਂਕ, ਲੁਧਿਆਣਾ, 61-ਲੁਧਿਆਣਾ (ਦੱਖਣੀ) ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ, 62-ਆਤਮ ਨਗਰ ਲਈ ਦਫ਼ਤਰ ਨਗਰ ਨਿਗਮ, ਕਮਰਾ ਨੰਬਰ 6, ਦੂਸਰੀ ਮੰਜ਼ਿਲ, ਗਿੱਲ ਰੋਡ, ਲੁਧਿਆਣਾ, 63-ਲੁਧਿਆਣਾ (ਕੇਂਦਰੀ) ਲਈ ਗਲਾਡਾ ਦਫ਼ਤਰ, ਕਮਰਾ ਨੰਬਰ 202, ਪਹਿਲੀ ਮੰਜ਼ਿਲ, ਫਿਰੋਜ਼ਪੁਰ ਰੋਡ ਲੁਧਿਆਣਾ, 64-ਲੁਧਿਆਣਾ (ਪੱਛਮੀ) ਲਈ ਡੀ.ਸੀ. ਕੰਪਲੈਕਸ, ਪਹਿਲੀ ਮੰਜ਼ਿਲ, ਕਮਰਾ ਨੰਬਰ 129, ਮਿੰਨੀ ਸਕੱਤਰੇਤ, ਲੁਧਿਆਣਾ, 65-ਲੁਧਿਆਣਾ (ਉੱਤਰੀ) ਗਲਾਡਾ ਦਫ਼ਤਰ, ਦੂਜ਼ੀ ਮੰਜਿਲ, ਕਮਰਾ ਨੰਬਰਾ 301, ਲੁਧਿਆਣਾ, 66-ਗਿੱਲ (ਐਸ.ਸੀ.) ਲਈ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਪੰਚਾਇਤ ਭਵਨ, ਮੀਟਿੰਗ ਹਾਲ, ਲੁਧਿਆਣਾ, 67-ਪਾਇਲ (ਐਸ.ਸੀ.) ਲਈ ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਪਾਇਲ, 68-ਦਾਖ਼ਾ ਲਈ ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਲੁਧਿਆਣਾ ਪੱਛਮੀ, ਮਿੰਨੀ ਸਕੱਤਰੇਤ, ਲੁਧਿਆਣਾ, 69-ਰਾਏਕੋਟ (ਐਸ.ਸੀ.) ਲਈ ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ, 70-ਜਗਰਾਉਂ ਲਈ ਕੋਰਟ ਰੂਮ – ਉਪ ਮੰਡਲ ਮੈਜਿਸਟ੍ਰੇਟ, ਜਗਰਾਉਂ ਵਿਖੇ ਭਰੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।
ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ‘ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ‘ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।
ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।