ਖੇਤੀਬਾੜੀ ਵਿਭਾਗ ਵੱਲੋਂ ਪਹਿਲੀ ਨਵੰਬਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ

news makahni
news makhani
– ਸਮੂਹ ਕਿਸਾਨ ਵੀਰ ਇਸ ਕੈਂਪ ਦਾ ਲੈਣ ਵੱਧ ਤੋਂ ਵੱਧ ਲਾਹਾ – ਮੁੱਖ ਖੇਤੀਬਾੜੀ ਅਫ਼ਸਰ
ਲੁਧਿਆਣਾ, 30 ਅਕਤੂਬਰ 2021
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਨਵੰਬਰ, 2021 ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :-ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ

ਡਾ.ਧਾਲੀਵਾਲ ਨੇ ਅੱਗੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਲੁਧਿਆਣਾ ਵੱਲੋਂ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਏ.ਈ.ਟੀ. ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 01 ਨਵੰਬਰ, 2021 ਦਿਨ ਸੋਮਵਾਰ ਨੂੰ ਸਥਾਨਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਫਿਰੋਜ਼ਪੁਰ ਰੋਡ, ਸਾਹਮਣੇ ਰਘੂਨਾਥ ਹਸਪਤਾਲ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ 1200 ਕਿਸਾਨਾਂ ਦੁਆਰਾ ਸ਼ਮੂਲੀਅਤ ਕੀਤੀ ਜਾਣੀ ਹੈ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਇਸ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸਿਖਲਾਈ ਕੈਂਪ ਦਾ ਲਾਹਾ ਲਿਆ ਜਾਵੇ।

Spread the love