ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ, ਡਾ: ਜਤਿੰਦਰ ਸਿੰਘ ਗਿੱਲ ਨੇ ਜਿਲ੍ਹੇ ਅੰਦਰ ਕੰਮ ਕਰਦੇ ਖਾਦ ਦੀਆਂ ਕੰਪਨੀਆਂ ਦੇ ਨੁਮਾਇੰਦਿਆ ਅਤੇ ਹੋਲਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਹਾੜੀ ਸੀਜਨ ਦੌਰਾਨ ਫਸਲਾਂ ਦੀ ਬਿਜਾਈ ਸਮੇਂ ਖਾਦ ਦੀ ਕਮੀ ਬਾਬਤ ਕਿਸਾਨਾਂ ਦੀਆਂ ਚਿੰਤਾਵਾਂ ਪ੍ਰਤੀ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਵੱਲੋਂ ਨਿਰੰਤਰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਡੀ.ਏ.ਪੀ ਖਾਦ ਦੀ ਉਪਲੱਭਧਤਾ ਸਬੰਧੀ ਉਪਰਾਲੇ ਕੀਤੇ ਜਾ ਰਹੇ ਹਨ।
ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਖੇਤੀ ਇੰਨਪੁੱਟ ਬੀਜ, ਖਾਦ, ਦਵਾਈਆਂ ਆਦਿ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾਂਦੇ ਹਨ ਅਤੇ ਵਿਭਾਗ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕਾਰਜ ਕਰਦਾ ਰਹਿੰਦਾ ਹੈ। ਉਹਨਾਂ ਕਿਹਾ ਕਿ ਕਣਕ ਦੀ ਬਿਜਾਈ ਦੌਰਾਨ ਡੀ.ਏ.ਪੀ ਦੀ ਮੰਗ ਨੂੰ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਖਾਦ ਦੀ ਲੋੜੀਦੀ ਮਾਤਰਾ ਪਾਈ ਜਾਵੇ। ਉਹਨਾਂ ਸਮੂਹ ਡੀਲਰਾਂ ਨੂੰ ਡੀ.ਏ.ਪੀ ਖਾਦ ਕਿਸਾਨਾਂ ਨੂੰ ਕੰਟਰੋਲ ਰੇਟ ਤੇ ਵੇਚਣ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਖਾਦ ਦੀ ਸਪਲਾਈ ਕਰਦੇ ਸਮੇਂ ਕਿਸੇ ਵੀ ਬੇਲੋੜੀ ਖੇਤੀ ਸਮੱਗਰੀ ਦੀ ਖਾਦ ਨਾਲ ਟੈਗਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਖਾਦ ਦੀ ਕਾਲਾਬਜਾਰੀ ਕਰਦਾ ਪਾਇਆ ਗਿਆ ਤਾਂ ਉਸ ਵਿੱਰੁਧ ਖਾਦ ਕਾਨੂੰਨਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।