ਖੇਤੀਬਾੜੀ ਵਿਭਾਗ ਗੁਰਦਾਸਪੁਰ, ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਨਾ ਸਾੜਣ ਸਬੰਧੀ ਜਾਗਰੂਕ ਕਰਨ ਦੇ ਨਾਲ ਖੇਤਾਂ ਵਿਚ ਅੱਗ ਬੁਝਾਉਣ ਲਈ ਆਇਆ ਅੱਗੇ

STRAW
ਖੇਤੀਬਾੜੀ ਵਿਭਾਗ ਗੁਰਦਾਸਪੁਰ, ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਨਾ ਸਾੜਣ ਸਬੰਧੀ ਜਾਗਰੂਕ ਕਰਨ ਦੇ ਨਾਲ ਖੇਤਾਂ ਵਿਚ ਅੱਗ ਬੁਝਾਉਣ ਲਈ ਆਇਆ ਅੱਗੇ

ਗੁਰਦਾਸਪੁਰ, 16 ਨਵੰਬਰ 2021 

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਉਨਾਂ ਵਲੋਂ ਅੱਜ 20 ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨੂੰ ਅੱਗ ਨਾ ਲਾਉਣ ਤੇ ਪਰਾਲੀ ਨੂੰ ਸਾਂਭਣ ਤੇ ਸੁਪਰੀਸਡਰ ਨਾਲ ਬਿਜਾਈ ਕਰਨ ਦੇ ਤਰੀਕਿਆਂ ਤੋਂ ਜਾਗਰੂਕ ਕੀਤਾ ਗਿਆ। ਇਸ ਮੌਕੇ ਰਣਧੀਰ ਠਾਕੁਰ ਖੇਤੀਬਾੜੀ ਅਫਸਰ ਗੁਰਦਾਸਪੁਰ ਵੀ ਮੋਜੂਦ ਸਨ।

ਹੋਰ ਪੜ੍ਹੋ :-ਸ਼੍ਰੀ ਕਰਤਾਰਪੁਰ ਸਾਹਿਬ ਕਾਰਿਡੋਰ ਖੋਲ੍ਹਿਆ ਜਾਣਾ ਸਵਾਗਤ ਯੋਗ ਫ਼ੈਸਲਾ :  ਕੁਲਤਾਰ ਸਿੰਘ  ਸੰਧਵਾ

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਟ ਗਠਿਤ ਵੱਖ-ਵੱਖ ਟੀਮਾਂ ਵਲੋਂ ਜਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਜਿਥੇ ਫਸਲ ਦੀ ਬਿਜਾਈ ਕੀਤੀ ਜਾ ਰਹੀ ਹੈ, ਓਥੇ ਕਿਸਾਨਾਂ ਨੂੰ ਨਾੜ ਨਾ ਸਾੜਕੇ ਅਗਲੀ ਫਸਲ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਪਿੰਡ ਸਾਹੋਵਾਲ ਵਿਖੇ ਨਾੜ ਨੂੰ ਅੱਗ ਲਗਾਈ ਗਈ ਸੀ, ਜਿਸ ਨੂੰ ਖੇਤੀਬਾੜੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਅੱਗ ਬੁਝਾਈ।

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਨਹੀਂ ਰਹਿੰਦੀ ਹੈ।

Spread the love