ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ

FF
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਲਈ ਖੇਤੀਬਾੜੀ ਵਿਭਾਗ ਹੋਇਆ ਪੱਬਾਂ ਭਾਰ
ਕੈਂਪ ਲਗਾ ਕੇ ਦੇ ਰਿਹਾ ਹੈ ਜਾਣਕਾਰੀ

ਫਾਜਿ਼ਲਕਾ, 22 ਸਤੰਬਰ 2021

ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪੱਬਾਂ ਭਾਰ ਹੋ ਗਿਆ ਹੈ। ਵਿਭਾਗ ਵੱਲੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫਾਜਿਲਕਾ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਮੁੱਖ ਖੇਤੀਬਾੜੀ ਅਫਸਰ ਸ: ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਕਰਨੀ ਖੇੜਾ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਵਿੱਚ ਜਾਣਕਾਰੀ ਦਿੰਦਿਆਂ ਬੀ.ਟੀ.ਐਮ ਡਾ: ਰਾਜਦਵਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੋਅ ਆਦਿ ਸੰਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।ਇਸ ਤੋਂ ਇਲਾਵਾ ਝੋਨੇ ਦੀ ਫਸਲ ਉਪਰ ਕੀੜੇ-ਮਕੋੜੇ ਅਤੇ ਬਿਮਾਰੀਆਂ ਦੀ ਰੋਮਥਾਮ ਸਬੰਧੀ ਜਾਣਕਾਰੀ ਦਿੱਤੀ ਗਈ।ਸਰਕਲ ਇੰਚਾਰਜ ਡਾ: ਸੁਖਦੀਪ ਸਿੰਘ ਨੇ ਨਰਮੇ ਦੀ ਫਸਲ ਉਪਰ ਬਿਮਾਰੀਆਂ ਅਤੇ ਕੀੜੇ ਮਕੋੜਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ।

ਹੋਰ ਪੜ੍ਹੋ :-ਜ਼ਿਲੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ ਪਾਉਣ ਲਈ ਬਹੁਪੱਖੀ ਰਣਨੀਤੀ ਤਿਆਰ-ਡੀ. ਸੀ

ਕੈਂਪ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਏ.ਡੀ.ਓ ਡਾ: ਸ਼ਿਫਾਲੀ ਅਤੇ ਏ.ਟੀ.ਐਮ ਜ਼ਸਪ੍ਰੀਤ ਸਿੰਘ ਵੀ ਹਾਜਰ ਸਨ।ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।

23 ਸਤੰਬਰ ਨੂੰ ਲੱਗਣਗੇ ਇੰਨ੍ਹਾਂ ਪਿੰਡਾਂ ਵਿਚ ਕੈਂਪ

ਦੂਜ਼ੇ ਪਾਸੇ ਖੇਤੀਬਾੜੀ ਅਫ਼ਸਰ ਆਸੂ ਬਾਲਾ ਨੇ ਦੱਸਿਆ ਹੈ ਕਿ ਖੇਤੀਬਾੜੀ ਵੱਲੋਂ ਮਿਤੀ 23 ਸਤੰਬਰ 2021 ਨੂੰ ਸਹਿਕਾਰੀ ਸਭਾ ਪਿੰਡ ਮਲੂਕ ਪੁਰਾ, ਸ੍ਰੀ ਗੁਰੂਦੁਆਰਾ ਸਾਹਿਬ ਪਿੰਡ ਬਖੂ ਸ਼ਾਹ ਅਤੇ ਸਹਿਕਾਰੀ ਸਭਾ ਬੱਘੇ ਕੇ ਉਤਾੜ ਵਿਖੇ ਵੀ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਕਿਸਾਨ ਇੰਨ੍ਹਾਂ ਕੈਂਪਾਂ ਵਿਚ ਜਾ ਕੇ ਲਾਭ ਲੈ ਸਕਦੇ ਹਨ।

Spread the love