ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ

_S. Kawaljit Singh Dhanju
ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ
ਡੀ.ਈ.ਓ. ਕਵਲਜੀਤ ਸਿੰਘ ਧੰਜੂ ਵੱਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਬਾਰੇ ਆਰਡਰ ਕੀਤੇ ਗਏ ਜਾਰੀ

ਫਿਰੋਜ਼ਪੁਰ, 31 ਜਨਵਰੀ 2023 

ਮੁੱਖ ਮੰਤਰੀ ਪੰਜਾਬ,  ਸਿੱਖਿਆ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਦਰਜਾ-4 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ। ਇਸ ਦੌਰਾਨ ਸ. ਕਵਲਜੀਤ ਸਿੰਘ ਧੰਜੂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਿਰੋਜ਼ਪੁਰ ਵੱਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਆਰਡਰ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਹੋਰ ਪੜ੍ਹੋ – ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਦੌਰਾਨ ਸ੍ਰੀ ਰਾਜੀਵ ਛਾਬੜਾ ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿ:) ਫਿਰੋਜ਼ਪੁਰ ਵੱਲੋਂ ਵੀ ਰੈਗੂਲਰ ਹੋਣ ‘ਤੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸ੍ਰੀ ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਸ੍ਰੀ ਸੁਖਵਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਸ੍ਰੀ ਮਨਿੰਦਰ ਸਿੰਘ ਕਲਰਕ, ਸ੍ਰੀ ਲਵਦੀਪ ਸਿੰਘ ਕਲਰਕ, ਸ੍ਰੀ ਸੁਖਚੈਨ ਸਿੰਘ ਸਟੈਨੋ, ਸ੍ਰੀਮਤੀ ਸੁਮਨ ਕੁਮਾਰੀ ਸੀਨੀਅਰ ਸਹਾਇਕ, ਸ੍ਰੀ ਕਰਮਜੀਤ ਸਿੰਘ ਸੀਨੀਅਰ ਸਹਾਇਕ, ਸ੍ਰੀ ਅਮਨਦੀਪ ਸ਼ਰਮਾ ਸੀਨੀਅਰ ਸਹਾਇਕ ਅਤੇ ਹੋਰ ਦਫਤਰੀ ਅਮਲਾ ਵੀ ਹਾਜ਼ਰ ਸੀ।

Spread the love