ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਵਿਚ ਬੱਚਿਆਂ ਤੇ ਮਾਪਿਆਂ ਨੂੰ ਕੀਤਾ ਗਿਆ ਸਨਮਾਨਤ
ਫਾਜਿਲਕਾ 29 ਮਾਰਚ 2022
ਅਬੋਹਰ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਗ੍ਰੈਜੂਏਟ ਸ਼ਰਬਨੀ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਇਸ ਦੇ ਨਤੀਜੇ ਐਲਾਨ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤਹਿਤ ਪਿੰਡ ਖਾਟਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੋਏ ਸਮਾਰੋਹ ਦੌਰਾਨ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਨੂੰ ਬੈਗ ਕਿੱਟਾਂ ਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਸਨਮਾਨਿਆ ਗਿਆ ਇਸ ਮੌਕੇ ਤੇ ਬੱਚਿਆਂ ਦੇ ਮਾਪਿਆਂ ਤੋਂ ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰ ਬਾਰੇ ਫੀਡਬੈਕ ਵੀ ਲਿਆ ਗਿਆ।
ਹੋਰ ਪੜ੍ਹੋ :-ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ
ਇਸ ਦੌਰਾਨ ਸਕੂਲ ਮੁਖੀ ਕਰਮਜੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਲਈ ਪੂਰੀਆਂ ਸੁਵਿਧਾਵਾਂ ਉਪਲੱਬਧ ਹਨ ਬੱਚਿਆਂ ਦੇ ਪੜ੍ਹਾਈ ਦੇ ਪੱਧਰ ਨੂੰ ਬਹੁਤ ਉੱਚਾ ਚੁੱਕਿਆ ਗਿਆ ਹੈ ਬੱਚਿਆਂ ਨੂੰ ਦੁਪਹਿਰ ਦੇ ਭੋਜਨ ਤੋਂ ਇਲਾਵਾ ਵਰਦੀਆਂ ਤੇ ਖੇਡਾਂ ਦਾ ਸਾਮਾਨ ਵੀ ਉਪਲਬਧ ਕਰਵਾਇਆ ਜਾਂਦਾ ਹੈ ਇਸ ਦੌਰਾਨ ਬੱਚਿਆਂ ਲਈ ਸੈਲਫੀ ਪੁਆਇੰਟ ਵੀ ਬਣਾਇਆ ਗਿਆ ਜਿੱਥੇ ਬੱਚਿਆਂ ਨੇ ਅਧਿਆਪਕਾਂ ਨਾਲ ਤਸਵੀਰਾਂ ਖਿੱਚੀਆਂ ਅਤੇ ਉਨ੍ਹਾਂ ਨੇ ਇਸ ਪ੍ਰੋਗਰਾਮ ਦਾ ਭਰਪੂਰ ਆਨੰਦ ਮਾਣਿਆ ਬੱਚਿਆਂ ਨੂੰ ਜਦੋਂ ਸਨਮਾਨਿਤ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਵੱਡੇ ਵਿਦਿਆਰਥੀਆਂ ਵਾਂਗ ਕੈਪ ਵੀ ਪਾਈਆਂ ਹੋਈਆਂ ਸਨ।
ਇਸ ਮੌਕੇ ਤੇ ਸੁਰਿੰਦਰ ਕੌਰ ਟੇਕ ਚੰਦ ਪ੍ਰਮੋਦ ਕੁਮਾਰ ਅਨੀਤਾ ਰਾਣੀ ਆਂਗਣਵਾਡ਼ੀ ਵਰਕਰ ਪ੍ਰਦੀਪ ਕੁਮਾਰ ਵੀਰਪਾਲ ਕੌਰ ਇੰਚਾਰਜ ਸਰਕਾਰੀ ਮਿਡਲ ਸਕੂਲ ਰੰਜੂ ਬਾਲਾ ਤੇ ਹੋਰ ਵੀ ਮਾਪੇ ਹਾਜ਼ਰ ਸਨ