ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ

Sewa Kender
ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਉਪਲੱਬਧ: ਡਿਪਟੀ ਕਮਿਸ਼ਨਰ

ਲੁਧਿਆਣਾ, 10 ਨਵੰਬਰ 2021

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ।

ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  12 ਨਵੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ 

ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਕਸਬਿਆਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨਲਾਈਨ ਫਾਇਰ ਐਨ.ਓ.ਸੀ. (ਇਤਰਾਜ਼ਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਦੇ ਬਿੱਲ ਦਾ ਟਾਈਟਲ ਬਦਲਣਾ, ਸੀਵਰੇਜ ਬਿੱਲ ਦਾ ਟਾਈਟਲ ਬਦਲਣਾ (ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਲ ਹਨ। ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਲਈ ਬਿਨੈਕਾਰ ਨੇੜੇ ਦੇ ਸੇਵਾ ਕੇਂਦਰਾਂ ’ਚ ਅਪਲਾਈ ਕਰ ਸਕਦੇ ਹਨ।

Spread the love