ਫਿਰੋਜ਼ਪੁਰ 25 ਮਾਰਚ 2022
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ। ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਵੱਖ ਵੱਖ ਉਮਰ ਵਰਗਾਂ ਲਈ ਕੋਵਿਡ ਵੈਕਸੀਨੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ :-ਭਾਸ਼ਾ ਵਿਭਾਗ ਫਾਜ਼ਿਲਕਾ ਦੇ ਵਿਹੜੇ ਵਿੱਚ ਹੋਈ ਫਾਜ਼ਿਲਕਾ ਦੇ ਸਾਹਿਤਕਾਰਾਂ ਦੀ ਮਿਲਣੀ
ਵਿਸ਼ੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਮਿਤੀ 16 ਮਾਰਚ 2022 ਤੋਂ 12 ਤੋਂ 14 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਕੋਵਿਡ ਤੋ ਬਚਾਅ ਲਈ ਕੋਰਬੀਵੈਕਸ ਨਾਮੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਉਹਨਾ ਦੱਸਿਆ ਕਿ ਜ਼ਿਲੇ ਅੰਦਰ ਬਾਲਿਗ ਆਬਾਦੀ ਦੇ ਟੀਕਾਕਰਨ ਤੋਂ ਬਾਅਦ 15 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਵੀ 65% ਆਬਾਦੀ ਦਾ ਟੀਕਾਕਰਨ ਹੋ ਚੁੱਕਿਆ ਹੈ ਅਤੇ ਹੁਣ ਵਾਰੀ ਹੈ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਦੀ ਤਾਂ ਕਿ ਆਬਾਦੀ ਦੇ ਇਸ ਵਰਗ ਨੂੰ ਕੋਵਿਡ ਦੇ ਖਤਰੇ ਤੋਂ ਮੁਕਤ ਕੀਤਾ ਜਾ ਸਕੇ।ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸਿਹਤ ਸੁਨੇਹੇ ਵਿੱਚ ਡਾ:ਅਰੋੜਾ ਨੇ ਸਮੂਹ 12 ਤੋਂ 14 ਸਾਲ ਦੇ ਬੱਚਿਆਂ,ਉਹਨਾਂ ਦੇ ਅਭਿਵਾਵਕਾ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕੀਤੀ ਹੈ ਕਿ ਇਸ ਉਮਰ ਦੇ ਬੱਚਿਆਂ ਦੇ ਕੋਵਿਡ ਟੀਕਾਕਰਨ ਨੂੰ ਪਰਮ ਅਗੇਤ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹਨਾਂ ਬੱਚਿਆਂ ਲਈ ਵਰਤੀ ਜਾਣ ਵਾਲੀ ਕੋਰਬੀਵੈਕਸ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਅਤੇ ਪ੍ਰਭਾਵੀ ਹੈ।