ਸਿਹਤ ਵਿਭਾਗ ਨੇ ਨਰਸਿੰਗ ਕਾਲਜ ਵਿਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ

ਸਿਹਤ ਵਿਭਾਗ ਨੇ ਨਰਸਿੰਗ ਕਾਲਜ ਵਿਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ
ਸਿਹਤ ਵਿਭਾਗ ਨੇ ਨਰਸਿੰਗ ਕਾਲਜ ਵਿਚ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ
ਮਲੇਰੀਆ ਤੋਂ ਬਚਾਅ ਲਈ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ
ਐਸ.ਏ.ਐਸ ਨਗਰ /ਬੂਥਗੜ੍ਹ, 25 ਅਪ੍ਰੈਲ 2022
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਲਵਰ ਓਕ ਨਰਸਿੰਗ ਕਾਲਜ ਪਿੰਡ ਅਭੀਪੁਰ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਦੁਆਰਾ ਬਣਾਏ ਗਏ ਚਿੱਤਰਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ ਉਚੇਚੇ ਤੌਰ ’ਤੇ ਪਹੁੰਚੇ। ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਹ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਸੁੰਦਰ ਚਿੱਤਰ ਬਣਾਏ ਅਤੇ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਸ਼ਾਲਿਨੀ ਪਾਂਡੇ, ਪਿ੍ਰੰਸ ਕੁਮਾਰ ਦਾਸ, ਅੰਜਲੀ ਮਿਸ਼ਰਾ ਨੂੰ ਟਰਾਫ਼ੀਆਂ ਦੇ ਕੇ ਨਿਵਾਜਿਆ ਗਿਆ।

ਹੋਰ ਪੜ੍ਹੋ :- ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

 ਡਾ. ਅਲਕਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਪਾਣੀ ਕਿਸੇ ਵੀ ਥਾਂ ’ਤੇ ਇਕੱਠਾ ਨਾ ਹੋਣ ਦਿਤਾ ਜਾਵੇ ਤੇ ਨਾ ਹੋਣ ਦਿਤਾ ਜਾਵੇ। ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਢ ਅਤੇ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹਦਾ ਹੈ।ਮਲੇਰੀਆ ਦੇ ਲੱਛਣਾਂ ਵਿੱਚ ਉਲਟੀਆਂ ਆਉਣਾ ਅਤੇ ਤੇਜ਼ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦੇ ਹਨ।  ਇਸ ਲਈ ਅਜਿਹੇ ਲੱਛਣ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।ਸਰਕਾਰੀ ਸਿਹਤ ਕੇਂਦਰਾਂ ਵਿੱਚ ਮਲੇਰੀਆ ਦੀ ਜਾਂਚ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਮਾਹਰ ਡਾਕਟਰ ਦੀ ਸਲਾਹ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਪਰਮਜੀਤ ਕੌਰ, ਸਹਾਇਕ ਪ੍ਰੋਫ਼ੈਸਰ ਜੀਵਨਜੋਤ ਕੌਰ, ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਸਵਰਨ ਸਿੰਘ, ਪਿ੍ਰਤਪਾਲ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ, ਜਗਜੀਤ ਕੌਰ, ਗੁਰਦੀਪ ਕੌਰ ਆਦਿ ਮੌਜੂਦ ਸਨ।
ਜੇਤੂ ਵਿਦਿਆਰਥੀਆਂ ਨਾਲ ਸੀਨੀਅਰ ਸਿਹਤ ਅਧਿਕਾਰੀ ਤੇ ਕਾਲਜ ਦੇ ਪਿ੍ਰੰਸੀਪਲ ਤੇ ਹੋਰ।
Spread the love